ਅਮਰੀਕਾ : ਅਮਰੀਕਾ ਦੇ ਸਾਨ ਫਰਾਂਸਿਸਕੋ 'ਚ ਭਾਰਤੀ ਅੰਬੈਸੀ 'ਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸਾਨ ਫਰਾਂਸਿਸਕੋ ਫਾਇਰ ਵਿਭਾਗ ਨੇ ਇਸ ਨੂੰ ਤੁਰੰਤ ਬੁਝਾ ਦਿੱਤਾ। ਇਕ ਰਿਪੋਰਟ 'ਚ ਦੱਸਿਆ ਗਿਆ ਕਿ ਹਮਲੇ 'ਚ ਸੀਮਤ ਨੁਕਸਾਨ ਹੋਇਆ ਹੈ ਅਤੇ ਕੋਈ ਵੀ ਮੁਲਾਜ਼ਮ ਜ਼ਖਮੀ ਨਹੀਂ ਹੋਇਆ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਹਿਮ ਪਹਿਲਕਦਮੀ, ਸਿੱਖਿਆ ਮੰਤਰੀ ਬੈਂਸ ਨੇ ਦਿੱਤਾ ਇਹ ਹੁਕਮ
ਅਮਰੀਕਾ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਇਸ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ ਅੰਬੈਸੀ ਨੂੰ ਜ਼ਿਅਦਾ ਨੁਕਸਾਨ ਨਹੀਂ ਪੁੱਜਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਦੱਸਣਯੋਗ ਹੈ ਕਿ 5 ਮਹੀਨਿਆਂ ਦੌਰਾਨ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਖ਼ਾਲਿਸਤਾਨ ਸਮਰਥਕਾਂ ਨੇ ਮਾਰਚ 'ਚ ਇਸ ਕੌਂਸੂਲੇਟ ਨੂੰ ਘੇਰਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੰਦਭਾਗੀ ਖ਼ਬਰ : ਅਮਰੀਕਾ ’ਚ ਪੁੱਤ ਨੂੰ ਬਚਾਉਂਦਿਆਂ ਭਾਰਤੀ ਸਾਫਟਵੇਅਰ ਇੰਜੀਨੀਅਰ ਦੀ ਸਮੁੰਦਰ ’ਚ ਡੁੱਬਣ ਨਾਲ ਮੌਤ
NEXT STORY