ਕੈਨਬਰਾ (ਏ.ਐੱਨ.ਆਈ.); ਆਸਟ੍ਰੇਲੀਆ 'ਚ ਹਾਲ ਹੀ ਦੇ ਦਿਨਾਂ 'ਚ ਹਿੰਦੂ ਮੰਦਰਾਂ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ 'ਤੇ ਆਸਟ੍ਰੇਲੀਆ ਦੇ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਭਾਰਤੀ ਹਾਈ ਕਮਿਸ਼ਨ ਨੇ ਇਕ ਬਿਆਨ ਜਾਰੀ ਕਰਕੇ ਹਿੰਦੂ ਮੰਦਰਾਂ 'ਤੇ ਹਮਲੇ ਦੀ ਆਲੋਚਨਾ ਕੀਤੀ ਹੈ ਅਤੇ ਆਸਟ੍ਰੇਲੀਆਈ ਸਰਕਾਰ ਨੂੰ ਹਿੰਦੂ ਮੰਦਰਾਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਆਸਟ੍ਰੇਲੀਆ ਵਿਚ ਖਾਲਿਸਤਾਨ ਸਮਰਥਕਾਂ ਦੀਆਂ ਵਧਦੀਆਂ ਗਤੀਵਿਧੀਆਂ 'ਤੇ ਵੀ ਚਿੰਤਾ ਪ੍ਰਗਟਾਈ ਹੈ।
ਹਾਈ ਕਮਿਸ਼ਨ ਨੇ ਕਿਹਾ ਹੈ ਕਿ ਅਸੀਂ ਮੈਲਬੌਰਨ ਵਿੱਚ ਤਿੰਨ ਹਿੰਦੂ ਮੰਦਰਾਂ ਦੀ ਭੰਨਤੋੜ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਸਪੱਸ਼ਟ ਤੌਰ 'ਤੇ ਸ਼ਾਂਤਮਈ ਅਤੇ ਬਹੁ-ਧਰਮੀ ਭਾਰਤੀ ਆਸਟ੍ਰੇਲੀਅਨ ਸਮਾਜ ਵਿੱਚ ਨਫ਼ਰਤ ਅਤੇ ਵੰਡ ਬੀਜਣ ਦੀ ਕੋਸ਼ਿਸ਼ ਹੈ।ਪਿਛਲੇ ਹਫ਼ਤੇ ਮੈਲਬੌਰਨ ਦੇ ਐਲਬਰਟ ਪਾਰਕ ਖੇਤਰ ਵਿੱਚ ਇਸਕੋਨ ਦੇ ਹਰੇ ਕ੍ਰਿਸ਼ਨਾ ਮੰਦਰ ਵਿੱਚ ਭੰਨਤੋੜ ਕੀਤੀ ਗਈ ਸੀ, ਜਦੋਂ ਕਿ ਕੈਰਮ ਡਾਊਨ ਵਿੱਚ ਸ਼੍ਰੀ ਸ਼ਿਵ ਵਿਸ਼ਨੂੰ ਮੰਦਰ ਵਿੱਚ 16 ਜਨਵਰੀ ਨੂੰ ਅਤੇ 12 ਜਨਵਰੀ ਨੂੰ ਮਿੱਲ ਪਾਰਕ ਖੇਤਰ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਗਈ ਸੀ।

ਹਾਈ ਕਮਿਸ਼ਨ ਨੇ ਕਿਹਾ ਕਿ 'ਇਸ ਤਰ੍ਹਾਂ ਦੇ ਸੰਕੇਤ ਮਿਲੇ ਹਨ ਕਿ ਖਾਲਿਸਤਾਨ ਪੱਖੀ ਤੱਤ ਆਸਟ੍ਰੇਲੀਆ ਵਿਚ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ ਅਤੇ ਉਨ੍ਹਾਂ ਨੂੰ ਸਿੱਖ ਫਾਰ ਜਸਟਿਸ ਵਰਗੀਆਂ ਐਲਾਨੀਆਂ ਅੱਤਵਾਦੀ ਜਥੇਬੰਦੀਆਂ ਅਤੇ ਆਸਟ੍ਰੇਲੀਆ ਤੋਂ ਬਾਹਰ ਦੀਆਂ ਏਜੰਸੀਆਂ ਦੁਆਰਾ ਮਦਦ ਕੀਤੀ ਜਾ ਰਹੀ ਹੈ। ਪਿਛਲੇ ਸਮੇਂ ਵਿੱਚ ਇਸ ਵਿੱਚ ਵਾਧਾ ਹੋਇਆ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਅਸੀਂ ਆਪਣੀਆਂ ਚਿੰਤਾਵਾਂ ਆਸਟ੍ਰੇਲੀਆ ਸਰਕਾਰ ਨਾਲ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਮੈਲਬੌਰਨ, ਸਿਡਨੀ, ਆਸਟ੍ਰੇਲੀਆ ਵਿੱਚ ਹੋਣ ਵਾਲੇ ਸਿੱਖ ਫਾਰ ਜਸਟਿਸ ਸੰਸਥਾ ਦੇ ਕਥਿਤ ਰੈਫਰੈਂਡਮ ਬਾਰੇ ਵੀ ਅਸੀਂ ਆਸਟ੍ਰੇਲੀਆ ਸਰਕਾਰ ਨਾਲ ਆਪਣੀ ਚਿੰਤਾ ਸਾਂਝੀ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਭਾਰਤ ਨੂੰ ਗਣਤੰਤਰ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
ਹਾਈ ਕਮਿਸ਼ਨ ਨੇ ਕਿਹਾ ਕਿ ਆਸਟ੍ਰੇਲੀਅਨ ਸਰਕਾਰ ਨੂੰ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਸਟ੍ਰੇਲੀਆ ਦੀ ਧਰਤੀ 'ਤੇ ਭਾਰਤ ਦੀ ਪ੍ਰਭੂਸੱਤਾ, ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਗਈ ਹੈ।ਕਮਿਸ਼ਨ ਨੇ ਕਿਹਾ ਕਿ ਇਹ ਉਮੀਦ ਕੀਤੀ ਜਾਂਦੀ ਹੈ ਕਿ ਨਾ ਸਿਰਫ਼ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ, ਸਗੋਂ ਹੋਰ ਕੋਸ਼ਿਸ਼ਾਂ ਨੂੰ ਰੋਕਣ ਲਈ ਵੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ।" ਬੈਰੀ ਓ'ਫੈਰਲ ਨੇ ਮੇਲ 'ਤੇ ਮੀਡੀਆ ਨੂੰ ਦਿੱਤੇ ਇਕ ਬਿਆਨ ਵਿਚ ਕਿਹਾ ਕਿ "ਮੈਂ ਵਿਕਟੋਰੀਆ ਵਿਚ ਹਿੰਦੂ ਮੰਦਰਾਂ ਦੀ ਬੇਧਿਆਨੀ ਭੰਨਤੋੜ ਤੋਂ ਬਹੁਤ ਚਿੰਤਤ ਹਾਂ। ਆਸਟ੍ਰੇਲੀਆ ਨਫ਼ਰਤ ਭਰੇ ਭਾਸ਼ਣ ਜਾਂ ਹਿੰਸਾ ਨੂੰ ਬਰਦਾਸ਼ਤ ਨਹੀਂ ਕਰਦਾ ਹੈ ਅਤੇ ਆਸਟ੍ਰੇਲੀਆਈ ਅਧਿਕਾਰੀ ਜਾਂਚ ਕਰ ਰਹੇ ਹਨ।" ਉਨ੍ਹਾਂ ਕਿਹਾ ਕਿ ਆਸਟ੍ਰੇਲੀਆਈ ਸਰਕਾਰ ਭਾਈਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵਾਸ ਦੇ ਨੇਤਾਵਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗੀ।
ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਡੋਨਾਲਡ ਟਰੰਪ ਦੀ 2 ਸਾਲ ਬਾਅਦ ਹੋਵੇਗੀ ਫੇਸਬੁੱਕ ਤੇ ਇੰਸਟਾਗ੍ਰਾਮ 'ਤੇ ਐਂਟਰੀ, 'ਮੈਟਾ' ਨੇ ਦਿੱਤੀ ਚਿਤਾਵਨੀ
NEXT STORY