ਓਟਾਵਾ (ਭਾਸ਼ਾ) : ਓਟਾਵਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿਚ 3 ਕਾਲਜਾਂ ਦੇ ਬੰਦ ਹੋਣ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਦੀ ਐਡਵਾਈਜ਼ਰੀ ਅਨੁਸਾਰ, ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲਾ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਦੱਸ ਦੇਈਏ ਕਿ ਇਹ ਵਿਦਿਆਰਥੀ ਕਿਊਬਿਕ ਸੂਬੇ ਵਿਚ ਸਥਿਤ 3 ਕਾਲਜਾਂ CCSQ ਕਾਲਜ, M ਕਾਲਜ ਅਤੇ CDE ਕਾਲਜ ਵਿਚ ਪੜ੍ਹਦੇ ਸਨ ਅਤੇ ਉਹ ਦੀਵਾਲੀਆ ਹੋਣ ਕਾਰਨ ਬੰਦ ਹੋ ਗਏ ਹਨ, ਜਿਸ ਤੋਂ ਬਾਅਦ ਭਾਰਤ ਦੇ ਕਈ ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਕੋਲ ਪਹੁੰਚ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ, ਇਹ ਤਿੰਨ ਕਾਲਜ ਹੋਏ ਬੰਦ
ਐਡਵਾਈਜ਼ਰੀ ਅਨੁਸਾਰ ਭਾਰਤੀ ਹਾਈ ਕਮਿਸ਼ਨ ਇਨ੍ਹਾਂ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਕੈਨੇਡਾ ਸਰਕਾਰ ਅਤੇ ਕਿਊਬਿਕ ਰਾਜ ਦੀ ਸਰਕਾਰ ਦੇ ਨਾਲ-ਨਾਲ ਭਾਰਤੀ ਭਾਈਚਾਰੇ ਦੇ ਚੁਣੇ ਹੋਏ ਕੈਨੇਡੀਅਨ ਨੁਮਾਇੰਦਿਆਂ ਦੇ ਸੰਪਰਕ ਵਿਚ ਹੈ।ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਮੁੱਦੇ ਦੇ ਹੱਲ ਲਈ ਗੱਲਬਾਤ ਕਰਨ ਦੇ ਵੀ ਯਤਨ ਕੀਤੇ ਜਾ ਰਹੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਭਰਪਾਈ ਜਾਂ ਫੀਸ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲਾ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਥੇ ਹੀ ਕਿਊਬਿਕ ਦੀ ਸੂਬਾਈ ਸਰਕਾਰ ਨੇ ਸਲਾਹ ਦਿੱਤੀ ਹੈ ਕਿ ਪ੍ਰਭਾਵਿਤ ਵਿਦਿਆਰਥੀ ਸਿੱਧੇ ਤੌਰ 'ਤੇ ਉਨ੍ਹਾਂ ਸੰਸਥਾਵਾਂ ਨਾਲ ਸੰਪਰਕ ਕਰ ਸਕਦੇ ਹਨ, ਜਿੱਥੇ ਉਹ ਰਜਿਸਟਰਡ ਹਨ, ਅਤੇ ਜੇਕਰ ਉਨ੍ਹਾਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸਾਂ ਦੇ ਟ੍ਰਾਂਸਫਰ ਵਿਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਉੱਚ ਸਿੱਖਿਆ ਮੰਤਰਾਲਾ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਬ੍ਰਿਟਿਸ਼ ਅਫ਼ਸਰ ਨੇ ਭਾਰਤੀ ਨੌਜਵਾਨ ਨਾਲ ਕਰਵਾਇਆ ਵਿਆਹ, ਕਿਹਾ- ਸੋਚਿਆ ਨਹੀਂ ਸੀ ਕਿ ਪਿਆਰ ਹੋ ਜਾਵੇਗਾ
ਐਡਵਾਈਜ਼ਰੀ ਵਿਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਉੱਚ ਸਿੱਖਿਆ ਹਾਸਲ ਕਰਨ ਦੀ ਯੋਜਨਾ ਬਣਾ ਰਹੇ ਭਾਰਤ ਦੇ ਵਿਦਿਆਰਥੀਆਂ ਨੂੰ ਮੁੜ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਅਦਾਰਿਆਂ ਨੂੰ ਕੋਈ ਭੁਗਤਾਨ ਕਰਨ ਤੋਂ ਪਹਿਲਾਂ ਉਸ ਸੰਸਥਾ ਦੇ ਪ੍ਰਮਾਣ ਪੱਤਰ ਅਤੇ ਸਥਿਤੀ ਦੀ ਚੰਗੀ ਤਰ੍ਹਾਂ ਜਾਂਚ ਕਰਨ। ਉਸ ਤੋਂ ਬਾਅਦ ਹੀ ਉਹ ਦਾਖ਼ਲਾ ਪ੍ਰਕਿਰਿਆ ਨੂੰ ਅੱਗੇ ਵਧਾਉਣ। ਨਾਲ ਹੀ, ਉਹ ਦਾਖ਼ਲਾ ਲੈਣ ਤੋਂ ਪਹਿਲਾਂ ਕਾਲਜ ਤੋਂ ਕੈਨੇਡੀਅਨ ਜਾਂ ਸੂਬਾਈ ਸਰਕਾਰ ਵੱਲੋਂ ਮਾਨਤਾ ਦਾ ਸਰਟੀਫਿਕੇਟ ਵੀ ਮੰਗਣ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਸੰਚਾਲਿਤ ਵੈਬਸਾਈਟ ਰਾਹੀਂ ਸੰਸਥਾਵਾਂ ਦੀ ਜਾਂਚ ਕਰੋ ਅਤੇ ਵਿਦਿਆਰਥੀਆਂ ਨੂੰ ਵਿਦਿਆਰਥੀ ਵੀਜ਼ਾ ਦੀ ਪੇਸ਼ਕਸ਼ ਕਰਨ ਵਾਲੇ ਕਿਸੇ ਵੀ ਗੈਰ-ਪ੍ਰਮਾਣਿਤ ਵਿਅਕਤੀ/ਸੰਸਥਾ ਨੂੰ ਕੋਈ ਭੁਗਤਾਨ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ: ਇਮਰਾਨ ਖਾਨ ਨੇ ਮੰਨਿਆ, ਨਵਾਜ ਸ਼ਰੀਫ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣਾ ‘ਸਭ ਤੋਂ ਵੱਡੀ ਗਲਤੀ’ ਸੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਆਸਟ੍ਰੇਲੀਆਈ ਰਾਜ ਨੇ ਇਤਿਹਾਸਕ ਕਦਮ 'ਚ ਐਮਾਜ਼ਾਨ ਠੇਕੇਦਾਰਾਂ ਲਈ ਘੱਟੋ ਘੱਟ ਤਨਖਾਹ ਕੀਤੀ ਨਿਰਧਾਰਤ
NEXT STORY