ਬੀਜਿੰਗ/ਸਿੰਗਾਪੁਰ (ਭਾਸ਼ਾ): ਚੀਨ, ਸਿੰਗਾਪੁਰ, ਆਸਟ੍ਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿਚ ਭਾਰਤੀ ਪ੍ਰਵਾਸੀਆਂ ਨੇ ਮੰਗਲਵਾਰ ਨੂੰ 72ਵੇਂ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ। ਕੋਵਿਡ-19 ਗਲੋਬਲ ਮਹਾਮਾਰੀ ਕਾਰਨ ਇਸ ਵਾਰ ਸਮਾਰੋਹ ਵਿਚ ਜ਼ਿਆਦਾ ਲੋਕਾਂ ਨੂੰ ਸੱਦਿਆ ਨਹੀਂ ਗਿਆ। ਇਸ ਮੌਕੇ 'ਤੇ ਆਯੋਜਿਤ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਲੋਕਾਂ ਨੇ ਡਿਜੀਟਲ ਢੰਗ ਨਾਲ ਦੇਖਿਆ। ਚੀਨ ਵਿਚ ਭਾਰਤ ਦੇ ਰਾਜਦੂਤ ਵਿਕਰਮ ਮਿਸਰੀ ਨੇ ਬੀਜਿੰਗ ਵਿਚ ਭਾਰਤੀ ਦੂਤਾਵਾਸ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਚੀਨ ਦੀ ਰਾਜਧਾਨੀ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਇਸ ਵਾਰ ਸਮਾਰੋਹ ਵਿਚ ਸਿਰਫ ਮਿਸ਼ਨ ਦੇ ਅਧਿਕਾਰੀ ਅਤੇ ਉਹਨਾਂ ਦੇ ਪਰਿਵਾਰ ਵਾਲੇ ਹੀ ਪਹੁੰਚੇ।
ਮਿਸਰੀ ਨੇ ਰਾਸ਼ਟਰ ਦੇ ਨਾਮ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੰਬੋਧਨ ਪੜ੍ਹਿਆ। ਉਹਨਾਂ ਨੇ 'ਚੇਤੀ ਆਰਟਸ ਫਾਊਂਡੇਸ਼ਨ' ਵੱਲੋਂ ਬਣਾਏ 'ਵੰਦੇ ਮਾਤਰਮ' 'ਤੇ ਇਕ ਵਿਸ਼ੇਸ਼ ਗੀਤ ਵੀ ਜਾਰੀ ਕੀਤਾ। ਬੀਜਿੰਗ ਅਤੇ ਕਈ ਸ਼ਹਿਰਾਂ ਵਿਚ ਮੁੜ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਜਿਸ ਦੇ ਨਤੀਜੇ ਵਜੋਂ ਸਥਾਨਕ ਸਰਕਾਰਾਂ ਨੇ ਜਨਤਕ ਸਮਾਰੋਹਾਂ ਨੂੰ ਪਾਬੰਦੀਸ਼ੁਦਾ ਕੀਤਾ ਹੋਇਆ ਹੈ।
ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਕ ਟਵੀਟ ਵਿਚ ਕਿਹਾ ਕਿ ਜੋਸ਼ ਅਤੇ ਉਤਸ਼ਾਹ ਦੇ ਨਾਲ ਗਣਤੰਤਰ ਦਿਵਸ ਮਨਾਇਆ ਗਿਆ। ਮਿਸ਼ਨ ਇੰਚਾਰਜ ਸੁਰੇਸ਼ ਕੁਮਾਰ ਨੇ ਤਿਰੰਗਾ ਲਹਿਰਾ ਕੇ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਇਕ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਹੋਇਆ ਜਿਸ ਵਿਚ ਦੇਸ਼ਭਗਤੀ ਭਰਪੂਰ ਗੀਤ ਅਤੇ ਕਵਿਤਾਵਾਂ ਸੁਣਾਈਆਂ ਗਈਆਂ।
ਬੰਗਲਾਦੇਸ਼ ਦੇ ਢਾਕਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਗਣਤੰਤਰ ਦਿਵਸ ਮਨਾਇਆ। ਹਾਈ ਕਮਿਸ਼ਨਰ ਵਿਕਰਮ ਦੁਰਈਸਵਾਮੀ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪ੍ਰੋਗਰਾਮ ਵਿਚ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹਿਆ। ਇਸ ਮੌਕੇ ਇਕ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ।
ਆਸਟ੍ਰੇਲੀਆ ਵਿਚ ਹਾਈ ਕਮਿਸ਼ਨਰ ਗੀਤੇਸ਼ ਸ਼ਰਮਾ ਨੇ ਕੈਨਬਰਾ ਵਿਚ ਦੂਤਾਵਾਸ ਦੇ ਅੰਦਰ ਤਿਰੰਗਾ ਲਹਿਰਾਇਆ ਅਤੇ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹਿਆ।
ਉੱਥੇ ਸਿੰਗਾਪੁਰ ਵਿਚ ਵੀ ਭਾਰਤ ਦੇ ਹਾਈ ਕਮਿਸ਼ਨਰ ਪੀ. ਕੁਮਾਰਨ ਨੇ ਗਣਤੰਤਰ ਦਿਵਸ ਦੇ ਜਸ਼ਨ ਦੀ ਅਗਵਾਈ ਕੀਤੀ।ਉਹਨਾਂ ਨੇ ਫੇਸਬੁੱਕ 'ਤੇ ਲਾਈਵ ਸਟ੍ਰੀਮਿੰਗ ਦੇ ਮਾਧਿਅਮ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੰਦੇਸ਼ ਪੜ੍ਹਿਆ।ਕੋਵਿਡ-19 ਦੇ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ ਸਿਰਫ ਹਾਈ ਕਮਿਸ਼ਨ ਦੇ ਮੈਂਬਰ ਹੀ ਸਮਾਰੋਹ ਵਿਚ ਸ਼ਾਮਲ ਹੋਏ। ਕਮਿਸ਼ਨ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਆਨਲਾਈਨ ਤਰੀਕੇ ਨਾਲ ਗਣਤੰਤਰ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਵਿਚ ਪ੍ਰਧਾਨ ਮੰਤਰੀ ਦਫਤਰ ਵਿਚ ਸਿੰਗਾਪੁਰ ਦੇ ਮੰਤਰੀ, ਡਾਕਟਰ ਤੇਨ ਸੀ ਲੇਂਗ ਸਰਕਾਰ ਦੀ ਨੁਮਾਇੰਦਗੀ ਕਰਨਗੇ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਮਾਈਕ੍ਰੋਸਾਫਟ ਦੇ ਸੰਸਥਾਪਕ ਬਿੱਲ ਗੇਟਸ ਨੇ ਲਗਵਾਇਆ ਕੋਰੋਨਾ ਟੀਕਾ
NEXT STORY