ਕਾਠਮੰਡੂ (ਭਾਸ਼ਾ)- ਨੇਪਾਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਧੇ ਕਿਲੋਗ੍ਰਾਮ ਤੋਂ ਵੱਧ ਗੈਰ-ਕਾਨੂੰਨੀ ਸੋਨਾ ਰੱਖਣ ਦੇ ਦੋਸ਼ ਵਿੱਚ ਇੱਕ ਭਾਰਤੀ ਨਾਗਰਿਕ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸ਼ੱਕੀ ਗਤੀਵਿਧੀਆਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਾਰਕਿੰਗ ਖੇਤਰ ਤੋਂ 42 ਸਾਲਾ ਮੁਹੰਮਦ ਚੇਰਾ ਥੋਡੀ ਨੂੰ ਗ੍ਰਿਫ਼ਤਾਰ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ- ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ ਭਾਜੜਾਂ
ਪੁਲਿਸ ਨੇ ਕਿਹਾ ਕਿ ਥੋਡੀ ਦੋਹਾ ਤੋਂ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਨੇਪਾਲ ਪਹੁੰਚਿਆ ਸੀ ਅਤੇ ਸੁਰੱਖਿਆ ਜਾਂਚ ਦੌਰਾਨ ਅਧਿਕਾਰੀਆਂ ਨੇ ਉਸਦੇ ਸਾਮਾਨ ਵਿੱਚੋਂ 536 ਗ੍ਰਾਮ ਗੈਰ-ਕਾਨੂੰਨੀ ਸੋਨਾ ਬਰਾਮਦ ਕੀਤਾ। ਇਸ ਦੌਰਾਨ ਪੁਲਿਸ ਨੇ ਨੇਪਾਲ ਦੇ ਬਾਰਾ ਜ਼ਿਲ੍ਹੇ ਦੇ ਪਚਰੌਤਾ ਨਗਰਪਾਲਿਕਾ ਦੇ ਨਿਵਾਸੀ 32 ਸਾਲਾ ਅਨੀਸ਼ ਅੰਸਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਕਿਹਾ ਕਿ ਅੰਸਾਰੀ, ਜੋ ਕਿ ਉਸੇ ਉਡਾਣ ਵਿੱਚ ਸੀ, ਬਿਨਾਂ ਕਿਸੇ ਜਾਇਜ਼ ਦਸਤਾਵੇਜ਼ਾਂ ਦੇ 69.6 ਗ੍ਰਾਮ ਸੋਨਾ ਲੈ ਕੇ ਜਾ ਰਿਹਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ ਦਾ ਇਨਕਾਰ
NEXT STORY