ਨਿਊਯਾਰਕ (ਭਾਸ਼ਾ) : ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਇੱਕ 31 ਸਾਲਾ ਭਾਰਤੀ ਨਾਗਰਿਕ ਨੂੰ ਕਈ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ੀ ਠਹਿਰਾਉਂਦੇ ਹੋਏ 35 ਸਾਲ ਦੀ ਸਜ਼ਾ ਸੁਣਾਈ ਹੈ।
ਭਾਰਤੀ ਨਾਗਰਿਕ 'ਤੇ ਸੋਸ਼ਲ ਮੀਡੀਆ ਐਪਸ ਰਾਹੀਂ ਨਾਬਾਲਗ ਹੋਣ ਦਾ ਦਿਖਾਵਾ ਕਰਨ, ਨਾਬਾਲਗ ਲੜਕਿਆਂ ਅਤੇ ਲੜਕੀਆਂ ਨਾਲ ਦੋਸਤੀ ਕਰਨ ਅਤੇ ਉਨ੍ਹਾਂ ਦਾ ਵਿਸ਼ਵਾਸ ਜਿੱਤਣ ਦਾ ਦੋਸ਼ ਹੈ। ਦੋਸ਼ ਹੈ ਕਿ ਉਹ ਉਨ੍ਹਾਂ ਨੂੰ ਚਾਈਲਡ ਪੋਰਨੋਗ੍ਰਾਫੀ ਆਦਿ ਨਾਲ ਸਬੰਧਤ ਹੋਰ ਤਸਵੀਰਾਂ ਦੇਣ ਲਈ ਮਜਬੂਰ ਕਰਦਾ ਸੀ ਅਤੇ ਜਦੋਂ ਇਹ ਲੋਕ ਉਸ ਦੀ ਗੱਲ ਨਹੀਂ ਸੁਣਦੇ ਸਨ ਤਾਂ ਉਹ ਉਨ੍ਹਾਂ ਨੂੰ ਧਮਕੀਆਂ ਦਿੰਦਾ ਸੀ।
ਇਹ ਵੀ ਪੜ੍ਹੋ : ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ 'ਚ ਛੇੜਛਾੜ ਕਰਨ ਵਾਲੇ ਭਾਰਤੀ ਨੂੰ 9 ਮਹੀਨੇ ਦੀ ਕੈਦ
ਅਮਰੀਕੀ ਅਟਾਰਨੀ ਰਾਬਰਟ ਟ੍ਰੋਸਟਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਨਾਗਰਿਕ ਸਾਈ ਕੁਮਾਰ ਕੁਰੇਮੁਲਾ ਨੂੰ ਤਿੰਨ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਬਾਲ ਪੋਰਨੋਗ੍ਰਾਫੀ ਰੱਖਣ ਦੇ ਦੋਸ਼ ਵਿੱਚ 420 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਹ ਪ੍ਰਵਾਸੀ ਵੀਜ਼ੇ 'ਤੇ ਐਡਮੰਡ, ਓਕਲਾਹੋਮਾ 'ਚ ਰਹਿ ਰਿਹਾ ਸੀ। ਪਿਛਲੇ ਹਫ਼ਤੇ ਦਿੱਤੇ ਹੁਕਮਾਂ ਵਿੱਚ ਅਮਰੀਕੀ ਜ਼ਿਲ੍ਹਾ ਜੱਜ ਚਾਰਲਸ ਗੁਡਵਿਨ ਨੇ ਕਿਹਾ ਕਿ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਹੋਣ ਦੇ ਬਾਵਜੂਦ ਉਹ ਸਾਰੀ ਉਮਰ ਨਿਗਰਾਨੀ ਹੇਠ ਰਹੇਗਾ। ਗੁਡਵਿਨ ਨੇ ਕਿਹਾ ਕਿ ਕੁਰੇਮੁਲਾ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਜਿਹੇ ਜ਼ਖ਼ਮ ਦਿੱਤੇ ਹਨ ਜਿਹੜੇ ਕਦੇ ਵੀ ਠੀਕ ਨਹੀਂ ਹੋਣਗੇ।
ਕੇਸ ਦੀ ਸੁਣਵਾਈ ਦੌਰਾਨ ਕੁਰੇਮੁਲਾ ਨੇ ਕਬੂਲ ਕੀਤਾ ਕਿ ਉਸ ਨੇ ਨਾਬਾਲਗ ਬੱਚਿਆਂ ਨੂੰ ਧਮਕੀ ਦਿੱਤੀ ਸੀ ਕਿ ਉਹ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੀਆਂ ਅਸ਼ਲੀਲ ਤਸਵੀਰਾਂ ਉਨ੍ਹਾਂ ਦੇ ਮਾਪਿਆਂ ਨੂੰ ਦਿਖਾਏਗਾ। ਉਸ ਨੇ ਇਕ ਹੋਰ ਨਾਬਾਲਗ ਨੂੰ ਉਸ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਜਨਤਕ ਕਰਨ ਦੀ ਵੀ ਧਮਕੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੇ ਇਨ੍ਹਾਂ ਸੈਕਟਰਾਂ 'ਤੇ ਸਭ ਤੋਂ ਵੱਧ ਅਸਰ ਦਿਖਾਏਗੀ ਟਰੰਪ ਦੀ 'ਟੈਰਿਫ਼ ਨੀਤੀ'
NEXT STORY