ਮਿਲਾਨ (ਸਾਬੀ ਚੀਨੀਆ)— 2019 ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਬੇਸ਼ੱਕ ਸਾਲ ਤੋਂ ਵੱਧ ਸਮਾਂ ਰਹਿੰਦਾ ਹੈ ਪਰ ਦੇਸ਼ 'ਤੇ ਰਾਜ ਕਰਨ ਦੀਆਂ ਚਾਹਵਾਨ ਸਿਆਸੀ ਪਾਰਟੀਆਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਕਾਫੀ ਸਮਾਂ ਪਹਿਲਾਂ ਹੀ ਆਰੰਭ ਕੀਤਾ ਜਾ ਚੁੱਕਾ ਹੈ। ਕਾਂਗਰਸ ਪਾਰਟੀ ਵੱਲੋਂ ਜਿੱਥੇ ਦੇਸ਼ ਭਰ ਵਿਚ ਖੇਤਰੀ ਦਲਾਂ ਨਾਲ ਤਾਲਮੇਲ ਬਣਾ ਕੇ ਸਾਂਝੇ ਤੌਰ 'ਤੇ ਚੋਣਾਂ ਲੜਨ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਵਿਦੇਸ਼ਾਂ ਵਿਚ ਰਹਿ ਰਹੇ ਪਾਰਟੀ ਵਰਕਰਾਂ ਨੂੰ ਕਮਰ ਕੱਸਣ ਲਈ ਆਖਿਆ ਗਿਆ ਹੈ, ਜਿਸ ਤਹਿਤ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਚੈਅਰਮੈਂਨ ਸ. ਹਰਜਿੰਦਰ ਸਿੰਘ ਚਾਹਲ ਨੇ ਇਟਲੀ ਦੇ ਜ਼ਿਲਾ ਬੈਰਾਗਾਮੋ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਚੋਣ ਬਿਗਲ ਵਜ੍ਹਾ ਦਿੱਤਾ ਹੈ।
ਉਨ੍ਹਾਂ ਇੱਕਠੇ ਹੋਏ ਆਗੂਆਂ ਨਾਲ ਗੱਲਬਾਤ ਕਰਦੇ ਆਖਿਆ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਸਰਕਾਰ ਪੰਜਾਬ ਦੀ ਵਿਗੜੀ ਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਕਾਫੀ ਯਤਨ ਕਰ ਰਹੀ ਹੈ ਤੇ ਇਕ-ਇਕ ਕਰਕੇ ਸਾਰੇ ਚੋਣ ਵਾਅਦੇ ਵੀ ਪੂਰੇ ਕੀਤੇ ਜਾਣਗੇ। ਉਨ੍ਹਾਂ ਅੱਗੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਆਖਿਆ ਕਿ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਓ ਤਾਂ ਜੋ 2017 ਵਾਲੀਆਂ ਪੰਜਾਬ ਵਿਧਾਨ ਸਭਾ ਦੀਆ ਚੋਣਾਂ ਵਾਗੂ 2019 ਦੀਆਂ ਲੋਕ ਸਭਾ ਚੋਣਾਂ ਵਿਚ ਜਿੱਤ ਦਰਜ ਕਰਕੇ ਸ੍ਰੀ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਇਆ ਜਾ ਸਕੇ। ਇਸ ਮੌਕੇ ਸ. ਸੁੱਖਚੈਨ ਸਿੰਘ ਠੀਕਰੀਵਾਲ, ਮੇਜਰ ਸਿੰਘ ਚੀਮਾ, ਰਸ਼ਪਾਲ ਸਿੰਘ ਰੰਧਾਵਾ, ਮਲਕੀਤ ਸਿੰਘ ਭੁੱਲਰ, ਮੁਲਖਰਾਜ ਵਰਤੀਆ, ਰਾਜੀ ਸੰਗਰੂਰ ਸੋਨੀ ਤਲਗਾਤੇ, ਸ੍ਰੀ ਅਸ਼ੋਕ ਕੁਮਾਰ ਅਤੇ ਸਾਬੀ ਆਦਿ ਵੀ ਉਚੇਚੇ ਤੌਰ 'ਤੇ ਮੌਜੂਦ ਸਨ। ਜਿਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਜੇਤੂ ਬਣਾਉਣ ਲਈ ਆਪੋ ਆਪਣੀਆਂ ਡਿਊਟੀਆਂ ਨਿਭਾਉਣ ਦੀ ਗੱਲ ਆਖੀ ਗਈ।
ਇਟਲੀ 'ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ 'ਚ ਡਰ ਦਾ ਮਾਹੌਲ
NEXT STORY