ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੀ ਇਕ ਅਦਾਲਤ ਨੇ 34 ਸਾਲਾ ਭਾਰਤੀ ਨਾਗਰਿਕ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਦੋਸ਼ੀ ਵਿਅਕਤੀ ਨੂੰ 188 ਮਹੀਨੇ ਕੈਦ ਦੀ ਸਜ਼ਾ ਸੁਣਾਈ। ਭਾਰਤੀ ਨਾਗਰਿਕ ਇਕ ਕਰੂਜ਼ ਜਹਾਜ਼ ਦਾ ਕਰਮਚਾਰੀ ਹੈ ਅਤੇ ਉਸ ਨੂੰ ਬਾਲ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਵੰਡਣ ਦਾ ਦੋਸ਼ੀ ਠਹਿਰਾਇਆ ਗਿਆ ਹੈ। ਅਮਰੀਕੀ ਨਿਆਂ ਵਿਭਾਗ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟਿਸ਼ ਸੰਸਦ ਨੇ ਚੁੱਕਿਆ ਅਹਿਮ ਕਦਮ, ਸੁਰੱਖਿਆ ਚਿੰਤਾਵਾਂ ਨੂੰ ਲੈ ਕੇ 'ਟਿਕਟਾਕ' 'ਤੇ ਲਗਾਈ ਪਾਬੰਦੀ
ਗੋਆ ਦਾ ਵਸਨੀਕ ਹੈ ਦੋਸ਼ੀ
ਦੱਸ ਦੇਈਏ ਕਿ ਐਂਜੇਲੋ ਵਿਕਟਰ ਫਰਨਾਂਡੀਜ਼ ਗੋਆ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਇੱਕ ਕਰੂਜ਼ ਜਹਾਜ਼ ਵਿੱਚ ਕੰਮ ਕਰ ਰਿਹਾ ਸੀ। ਦੋਸ਼ ਹੈ ਕਿ ਸਾਲ 2022 'ਚ ਡੇਨੀਅਲ ਸਕਾਟ ਕ੍ਰੋ ਨਾਂ ਦੇ ਵਿਅਕਤੀ ਨੇ ਸੋਸ਼ਲ ਮੀਡੀਆ ਐਪਸ ਰਾਹੀਂ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ 13 ਵੀਡੀਓ ਭੇਜੇ ਸਨ। ਫਰਨਾਂਡੀਜ਼ ਨੇ ਸੰਦੇਸ਼ 'ਚ ਇਹ ਵੀ ਕਿਹਾ ਸੀ ਕਿ ਉਹ ਕਰੂਜ਼ ਜਹਾਜ਼ 'ਤੇ ਸਫਰ ਦੌਰਾਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਦਾ ਵੀ ਇੰਤਜ਼ਾਮ ਕਰ ਦੇਵੇਗਾ। ਇਹ ਸੰਦੇਸ਼ ਫਰਨਾਂਡੀਜ਼ ਖ਼ਿਲਾਫ਼ ਅਹਿਮ ਸਬੂਤ ਸਾਬਤ ਹੋਏ।ਸਰਕਾਰੀ ਵਕੀਲ ਨੇ ਇਹ ਵੀ ਦੱਸਿਆ ਕਿ ਕਿਸੇ ਹੋਰ ਵਿਅਕਤੀ ਨਾਲ ਮੈਸੇਜਿੰਗ ਐਪ 'ਤੇ ਗੱਲਬਾਤ ਦੌਰਾਨ ਫਰਨਾਂਡੀਜ਼ ਨੇ ਦਾਅਵਾ ਕੀਤਾ ਸੀ ਕਿ ਉਹ ਸਰੀਰਕ ਸਬੰਧ ਬਣਾਉਣ ਲਈ ਨਾਬਾਲਗ ਬੱਚਿਆਂ ਦਾ ਪ੍ਰਬੰਧ ਕਰ ਸਕਦਾ ਹੈ। ਯੂਐਸ ਫੈਡਰਲ ਜ਼ਿਲ੍ਹਾ ਅਦਾਲਤ ਨੇ ਫਰਨਾਂਡੀਜ਼ ਨੂੰ 188 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ। ਤੁਹਾਨੂੰ ਦੱਸ ਦੇਈਏ ਕਿ ਡੇਨੀਅਲ ਸਕਾਟ ਕ੍ਰੋ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਦਸੰਬਰ 2022 ਵਿੱਚ ਅਦਾਲਤ ਨੇ ਉਸਨੂੰ 30 ਸਾਲ ਦੀ ਸਜ਼ਾ ਸੁਣਾਈ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੰਮ੍ਰਿਤਪਾਲ ਸਿੰਘ ਨੂੰ ਪਾਕਿ ਲਿਜਾਣ ਦੀ ਕੋਸ਼ਿਸ਼ 'ਚ ISI, ਰਿੰਦਾ, ਖੰਡਾ ਅਤੇ ਪੰਮਾ ਹੋਏ ਐਕਟਿਵ
NEXT STORY