ਵਾਸ਼ਿੰਗਟਨ— ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਵਿਚ ਆਪਣੀ ਪੜ੍ਹਾਈ ਨੂੰ ਲੈ ਕੇ ਵੱਡੀ ਚਿੰਤਾ ਹੈ। ਉਨ੍ਹਾਂ ਵਿਚੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ ਸਤਾ ਰਹੀ ਹੈ। ਇਕ ਤਾਜ਼ਾ ਸਰਵੇਖਣ ਵਿਚ ਇਹ ਗੱਲ ਸਾਹਮਣੇ ਆਈ ਹੈ। ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ (ਆਈ. ਆਈ. ਏ.) ਦਾ ਮੰਨਣਾ ਹੈ ਕਿ ਅਮਰੀਕੀ ਸੁਪਰੀਮ ਕਰੋਟ ਨੇ 6 ਮੁਸਲਿਮ ਬਹੁਲ ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ 'ਤੇ ਰੋਕ ਲਾਉਣ ਸੰਬੰਧੀ ਰਾਸ਼ਟਰਪਤੀ ਟਰੰਪ ਦੇ ਕਾਰਜਕਾਰੀ ਹੁਕਮ ਨੂੰ ਜੂਨ ਦੇ ਆਪਣੇ ਫੈਸਲੇ 'ਚ ਅਸਥਾਈ ਰੂਪ ਨਾਲ ਸਹੀ ਠਹਿਰਾਇਆ ਪਰ ਇਸ ਦਾ ਅੰਤਿਮ ਫੈਸਲਾ ਕੀ ਹੋਵੇਗਾ, ਇਸ ਨੂੰ ਲੈ ਕੇ ਉਨ੍ਹਾਂ ਦੇ ਦਿਮਾਗ ਵਿਚ ਚਿੰਤਾ ਬਣੀ ਹੋਈ ਹੈ।
ਸਰਵੇਖਣ ਮੁਤਾਬਕ ਲੱਖਾਂ ਕੌਮਾਂਤਰੀ ਵਿਦਿਆਰਥੀ ਅਮਰੀਕਾ ਵਿਚ ਉੱਚ ਸਿੱਖਿਆ ਲੈ ਰਹੇ ਹਨ ਅਤੇ ਅਮਰੀਕੀ ਅਰਥਵਿਵਸਥਾ 'ਚ 36 ਅਰਬ ਡਾਲਰ ਤੋਂ ਵਧ ਦਾ ਯੋਗਦਾਨ ਕਰ ਰਹੇ ਹਨ, ਅਜਿਹੇ ਵਿਚ ਕਾਫੀ ਕੁਝ ਦਾਅ ਉੱਤੇ ਲੱਗਾ ਹੈ। ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੂਕੇਸ਼ਨ ਮੌਕੇ ਉਪਲੱਬਧ ਕਰਵਾ ਕੇ ਸ਼ਾਂਤੀਪੂਰਨ ਅਤੇ ਬਰਾਬਰ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿਚ ਕੰਮ ਕਰਨ ਵਾਲਾ ਇਕ ਗੈਰ-ਲਾਭਕਾਰੀ ਸੰਗਠਨ ਹੈ। ਆਈ. ਆਈ. ਏ. ਨੇ ਕਿਹਾ ਕਿ ਸਰਵੇਖਣ ਦੇ ਨਤੀਜੇ ਪੱਛਮੀ ਏਸ਼ੀਆ ਅਤੇ ਭਾਰਤ ਦੇ ਵਿਦਿਆਰਥੀਆਂ ਦੇ ਦਾਖਲੇ ਦੇ ਸੰਬੰਧ ਵਿਚ 'ਚ ਉੱਚ ਸੰਸਥਾਗਤ ਚਿੰਤਾ ਨੂੰ ਦਰਸਾਉਂਦਾ ਹੈ। ਸਰਵੇਖਣ ਵਿਚ ਕਿਹਾ ਗਿਆ ਹੈ ਕਿ ਖੁਦ ਨੂੰ ਸੁਰੱਖਿਅਤ ਅਤੇ ਵੀਜ਼ਾ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਚਿੰਤਾ ਦੀ ਗੱਲ ਹੈ।
ਮੌਲਵੀ ਨਾਲ ਕੰਦੀਲ ਬਲੋਚ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆਂ 'ਤੇ ਮਚਾਈ ਸੀ ਸਨਸਨੀ
NEXT STORY