ਵਾਸ਼ਿੰਗਟਨ (ਭਾਸ਼ਾ)- ਯੂਕ੍ਰੇਨ ਵਿਚ ਰੂਸ ਦੀ ਸਰਹੱਦ ਨਾਲ ਲੱਗਦੇ ਸੂਮੀ ਸ਼ਹਿਰ ਉੱਤੇ ਰੂਸੀ ਫੌਜੀਆਂ ਵੱਲੋਂ ਕਬਜ਼ਾ ਕਰਨ ਤੋਂ ਬਾਅਦ ਘੱਟੋ-ਘੱਟ 400 ਭਾਰਤੀ ਵਿਦਿਆਰਥੀਆਂ ਨੇ ਇਕ ਤਹਿਖਾਨੇ ਵਿਚ ਸ਼ਰਨ ਲਈ ਹੈ ਅਤੇ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਕੱਢਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਸੁਮੀ ਸਟੇਟ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ। ਉਨ੍ਹਾਂ ਨੇ ਕਿਹਾ ਕਿ ਬਾਹਰ ਗੋਲੀਆਂ ਦੀ ਆਵਾਜ਼ ਸੁਣਾਈ ਦੇਣ ਕਾਰਨ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਇਹ ਵੀ ਪੜ੍ਹੋ: ਯੂਕ੍ਰੇਨ ਦੇ ਰਾਸ਼ਟਰਪਤੀ ਨੇ ਰੂਸੀ ਹਮਲੇ ਤੋਂ ਬਚਾਅ ਲਈ ਦੁਨੀਆ ਨੂੰ ਲਾਈ ਮਦਦ ਦੀ ਗੁਹਾਰ
ਵਿਦਿਆਰਥੀ ਲਲਿਤ ਕੁਮਾਰ ਨੇ ਪੀ.ਟੀ.ਆਈ. ਨੂੰ ਦੱਸਿਆ, 'ਇਸ ਸਮੇਂ ਅਸੀਂ ਆਪਣੇ ਹੋਸਟਲ ਦੇ ਤਹਿਖਾਨੇ ਵਿਚ ਲੁਕੇ ਹੋਏ ਹਾਂ ਅਤੇ ਸਾਨੂੰ ਨਹੀਂ ਪਤਾ ਕਿ ਅਸੀਂ ਇੱਥੇ ਕਿੰਨਾ ਸਮਾਂ ਸੁਰੱਖਿਅਤ ਰਹਿ ਸਕਾਂਗੇ। ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਾਨੂੰ ਯੂਕ੍ਰੇਨ ਦੇ ਪੂਰਬੀ ਖੇਤਰ ਤੋਂ ਸੁਰੱਖਿਅਤ ਬਾਹਰ ਕੱਢਿਆ ਜਾਵੇ।' ਉਨ੍ਹਾਂ ਕਿਹਾ, 'ਆਪਣੇ ਤੌਰ 'ਤੇ ਯਾਤਰਾ ਕਰਨਾ ਸੰਭਵ ਨਹੀਂ ਹੈ। ਇੱਥੇ ਮਾਰਸ਼ਲ ਲਾਅ ਲਾਗੂ ਹੈ, ਜਿਸ ਦਾ ਮਤਲਬ ਹੈ ਕਿ ਕੋਈ ਵੀ ਬਾਹਰ ਨਹੀਂ ਜਾ ਸਕਦਾ, ਕਾਰਾਂ, ਬੱਸਾਂ ਅਤੇ ਨਿੱਜੀ ਵਾਹਨ ਨਹੀਂ ਲੰਘ ਸਕਦੇ। ਏ.ਟੀ.ਐੱਮ. ਅਤੇ ਸੁਪਰਮਾਰਕੀਟ ਵੀ ਬੰਦ ਹਨ।'
ਇਹ ਵੀ ਪੜ੍ਹੋ: ਬੰਬ-ਧਮਾਕਿਆਂ ਨਾਲ ਦਹਿਲਿਆ ਯੂਕ੍ਰੇਨ, ਵਲਾਦੀਮੀਰ ਪੁਤਿਨ ਨੇ ਦੱਸਿਆ ਕਿਉਂ ਕੀਤਾ ਹਮਲਾ
ਵਿਦਿਆਰਥੀਆਂ ਨੇ ਤਹਿਖਾਨੇ ਦੀ ਇਕ ਵੀਡੀਓ ਵੀ ਸਾਂਝੀ ਕੀਤਾ, ਜਿੱਥੇ ਉਹ ਲੁਕੇ ਹੋਏ ਹਨ। ਕੁਮਾਰ ਨੇ ਕਿਹਾ, 'ਸਾਡੇ ਕੋਲ ਇੱਥੇ ਜ਼ਿਆਦਾ ਸਮਾਨ ਨਹੀਂ ਹੈ ਕਿ ਅਸੀਂ ਇੱਥੇ ਜ਼ਿਆਦਾ ਦੇਰ ਤੱਕ ਨਹੀਂ ਰਹਿ ਸਕਾਂਗੇ।' ਭਾਰਤ ਸਰਕਾਰ ਸਾਡੀ ਆਖਰੀ ਉਮੀਦ ਹੈ....ਅਸੀਂ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਾਂ ਅਤੇ ਆਪਣੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਾਂ। ਸਾਡੀ ਮਦਦ ਕਰੋ।'
ਇਹ ਵੀ ਪੜ੍ਹੋ: ਰੂਸ ਵੱਲੋਂ ਯੂਕ੍ਰੇਨ 'ਤੇ ਹਮਲਾ, ਜਾਣੋ ਹੁਣ ਤੱਕ ਦੀਆਂ 10 ਵੱਡੀਆਂ ਅਪਡੇਟਸ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ਨੇ ਵਾਸ਼ਿੰਗਟਨ ਸਥਿਤ ਦੂਤਘਰ 'ਚ ਰੂਸ ਦੇ ਨੰਬਰ ਦੋ ਡਿਪਲੋਮੈਟ ਨੂੰ ਕੱਢਿਆ
NEXT STORY