ਤਹਿਰਾਨ (ਭਾਸ਼ਾ)- ਹਾਲ ਹੀ ਵਿਚ ਈਰਾਨ ਗਏ ਤਿੰਨ ਭਾਰਤੀ ਲਾਪਤਾ ਹੋ ਗਏ ਹਨ। ਇਨ੍ਹਾਂ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੇ ਭਾਰਤੀ ਦੂਤਘਰ ਨੂੰ ਉਨ੍ਹਾਂ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ ਹੈ। ਪਰਿਵਾਰਾਂ ਦੀ ਬੇਨਤੀ 'ਤੇ ਭਾਰਤੀ ਦੂਤਘਰ ਨੇ ਤੁਰੰਤ ਇਸ ਮਾਮਲੇ ਬਾਰੇ ਤਹਿਰਾਨ ਵਿੱਚ ਈਰਾਨੀ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਭਾਰਤੀ ਦੂਤਘਰ ਈਰਾਨੀ ਅਧਿਕਾਰੀਆਂ ਦੇ ਸੰਪਰਕ 'ਚ
ਇਸ ਮਾਮਲੇ ਵਿੱਚ ਈਰਾਨ ਵਿੱਚ ਭਾਰਤੀ ਦੂਤਘਰ ਨੇ ਈਰਾਨੀ ਪ੍ਰਸ਼ਾਸਨ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਲਾਪਤਾ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਲੱਭ ਲਿਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਭਾਰਤੀ ਦੂਤਘਰ ਨੇ ਇਹ ਵੀ ਦੱਸਿਆ ਹੈ ਕਿ ਉਹ ਲਾਪਤਾ ਲੋਕਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕੀਤੀ ਜਾ ਰਹੀ ਕਾਰਵਾਈ ਬਾਰੇ ਹਰ ਅਪਡੇਟ ਦੇ ਰਹੇ ਹਨ।

ਭਾਰਤੀ ਦੂਤਘਰ ਨੇ ਕਿਹਾ, 'ਅਸੀਂ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਈਰਾਨੀ ਸਰਕਾਰ ਨੂੰ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਤੁਰੰਤ ਲੱਭਣ ਲਈ ਜ਼ਰੂਰੀ ਕਦਮ ਚੁੱਕਣ ਦੀ ਬੇਨਤੀ ਕੀਤੀ ਹੈ।' ਭਾਰਤ ਸਰਕਾਰ ਨੇ ਇਸ ਘਟਨਾ ਬਾਰੇ ਚਿੰਤਾ ਪ੍ਰਗਟ ਕੀਤੀ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਨਾਗਰਿਕ ਜਲਦੀ ਹੀ ਲੱਭ ਲਏ ਜਾਣਗੇ। ਹਾਲਾਂਕਿ ਦੂਤਘਰ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਤਿੰਨ ਭਾਰਤੀ ਈਰਾਨ ਵਿੱਚ ਕਦੋਂ ਅਤੇ ਕਿੱਥੇ ਲਾਪਤਾ ਹੋਏ ਸਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਆਉਣ ਵਾਲੇ ਲੋਕਾਂ ਦੀ ਹੋਵੇਗੀ ਹਰ ਤਰ੍ਹਾਂ ਦੀ ਜਾਂਚ
ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਬਜਾਏ ਭੇਜਿਆ ਈਰਾਨ
ਮੀਡੀਆ ਰਿਪੋਰਟਾਂ ਅਨੁਸਾਰ ਇਹ ਸਾਰੇ ਨੌਜਵਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਸਨੀਕ ਹਨ। ਉਹ 11 ਮਈ ਨੂੰ ਤਹਿਰਾਨ ਪਹੁੰਚੇ ਸਨ ਅਤੇ ਉਦੋਂ ਤੋਂ ਹੀ ਲਾਪਤਾ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਇੱਕ ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ ਅਤੇ ਈਰਾਨ ਵਿੱਚ ਰਿਹਾਇਸ਼ ਦਾ ਪ੍ਰਬੰਧ ਕੀਤਾ, ਪਰ ਈਰਾਨ ਪਹੁੰਚਣ ਤੋਂ ਬਾਅਦ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਨਹੀਂ ਰਹੇ ਸੁਖਦੇਵ ਸਿੰਘ ਢੀਂਡਸਾ ਤੇ ਭਲਕੇ ਫਿਰ ਵੱਜਣਗੇ ਖਤਰੇ ਦੇ ਘੁੱਗੂ, ਅੱਜ ਦੀਆਂ ਟੌਪ-10 ਖਬਰਾਂ
NEXT STORY