ਸ਼ਿਕਾਗੋ: ਅਮਰੀਕਾ ਤੋਂ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਿਚ ਭਾਰਤੀ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿੱਚ 28 ਸਾਲਾ ਭਾਰਤੀ ਮੂਲ ਦੇ ਨੌਜਵਾਨ ਕੇਵਿਨ ਪਟੇਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੀ.ਬੀ.ਐਸ ਨਿਊਜ਼ ਦੀ ਰਿਪੋਰਟ ਅਨੁਸਾਰ 28 ਸਾਲਾ ਕੇਵਿਨ ਪਟੇਲ ਨੂੰ ਬੁੱਧਵਾਰ ਦੇਰ ਰਾਤ ਸ਼ਿਕਾਗੋ ਦੇ ਲਿੰਕਨ ਪਾਰਕ ਇਲਾਕੇ ਵਿੱਚ ਗੋਲੀ ਮਾਰ ਦਿੱਤੀ ਗਈ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਸ਼ਿਕਾਗੋ ਪੁਲਸ ਨੇ ਕਿਹਾ ਕਿ ਵੈਸਟ ਲਾਇਲ ਐਵੇਨਿਊ ਦੇ 800 ਬਲਾਕ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ, ਜਿੱਥੇ ਉਨ੍ਹਾਂ ਨੂੰ ਕੇਵਿਨ ਪਟੇਲ ਨੂੰ ਗਲੀ ਵਿੱਚ ਜ਼ਖਮੀ ਹਾਲਤ ਵਿੱਚ ਮਿਲਿਆ। ਉਸਦੀ ਛਾਤੀ ਵਿੱਚ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖਮੀ ਕੇਵਿਨ ਨੂੰ ਐਡਵੋਕੇਟ ਇਲੀਨੋਇਸ ਮੈਸੋਨਿਕ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਉਸਦਾ ਇਲਾਜ ਕੀਤਾ ਗਿਆ ਪਰ ਬਾਅਦ ਵਿੱਚ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਰਿਪੋਰਟ ਅਨੁਸਾਰ ਵੀਰਵਾਰ ਦੇਰ ਰਾਤ ਕੁੱਕ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਦੁਆਰਾ ਉਸਦੀ ਪਛਾਣ ਕੀਤੀ ਗਈ। ਹਮਲੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰ ਚਸ਼ਮਦੀਦਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਇੱਕ ਆਦਮੀ ਅਤੇ ਕੁਝ ਔਰਤਾਂ ਨੂੰ ਪੈਦਲ ਭੱਜਦੇ ਹੋਏ ਦੇਖਿਆ, ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਗੈਰੇਟ ਮੂਰਸ ਨੇ ਪਟੇਲ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਅਤੇ ਐਂਬੂਲੈਂਸ ਨੂੰ ਬੁਲਾਇਆ। ਚਸ਼ਮਦੀਦ ਗਵਾਹ ਗੈਰੇਟ ਮੂਰਸ ਨੇ ਕਿਹਾ ਕਿ ਉਸਨੇ ਰਾਤ 9:20 ਵਜੇ (ਸਥਾਨਕ ਸਮੇਂ ਅਨੁਸਾਰ) ਆਪਣੇ ਘਰੋਂ ਗੋਲੀਆਂ ਦੀ ਆਵਾਜ਼ ਸੁਣੀ ਅਤੇ ਪਟੇਲ ਦੀ ਮਦਦ ਲਈ ਭੱਜਿਆ। ਉਸ ਨੇ ਆਖਰੀ ਪਲਾਂ ਵਿੱਚ ਕੇਵਿਨ ਪਟੇਲ ਨਾਲ ਗੱਲ ਕੀਤੀ ਅਤੇ ਉਸਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਇਮੀਗ੍ਰੇਸ਼ਨ ਪਾਬੰਦੀ ਰਹੇਗੀ ਜਾਰੀ, ਕੈਨੇਡੀਅਨ ਆਗੂਆਂ ਨੇ ਜਤਾਈ ਸਹਿਮਤੀ
ਮੂਰਸ ਨੇ ਕਿਹਾ,"ਅਸੀਂ ਉਸ ਨਾਲ ਗੱਲ ਕਰ ਰਹੇ ਸੀ, ਉਸਨੂੰ ਦੱਸ ਰਹੇ ਸੀ ਕਿ ਐਂਬੂਲੈਂਸ ਜਲਦੀ ਹੀ ਆ ਜਾਵੇਗੀ। ਅਸੀਂ ਉਸ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸਦਾ ਸਾਹ ਕਮਜ਼ੋਰ ਹੁੰਦਾ ਜਾ ਰਿਹਾ ਸੀ। ਉਹ ਆਪਣੇ ਆਪ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ।" ਇਸ ਤੋਂ ਇਲਾਵਾ ਇਸ ਦੌਰਾਨ ਉਨ੍ਹਾਂ ਨੇ ਪਟੇਲ ਦੇ ਪਰਿਵਾਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਵੀ ਦਿਲਾਸਾ ਦੇਣ ਦੀ ਕੋਸ਼ਿਸ਼ ਕੀਤੀ ਕਿ ਤੁਹਾਡਾ ਪੁੱਤਰ ਇਕੱਲਾ ਨਹੀਂ ਹੈ। ਉਸਨੂੰ ਮਦਦ ਦਿੱਤੀ ਜਾ ਰਹੀ ਹੈ। ਹਾਲਾਂਕਿ ਡਾਕਟਰਾਂ ਨੇ ਪਟੇਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਟਰੰਪ ਦਾ ਦਾਅਵਾ, ਲੋਕਾਂ ਨੂੰ ਨਹੀਂ ਦੇਣਾ ਪਵੇਗਾ ਇਨਕਮ ਟੈਕਸ!
NEXT STORY