ਕਾਬੁਲ (ਵਾਰਤਾ) : ਅਫ਼ਗਾਨਿਸਤਾਨ ਦੇ ਕਾਬੁਲ ਵਿਚ ਫਸੇ 40 ਭਾਰਤੀਆਂ ਦੇ ਇਕ ਸਮੂਹ ਨੇ ਭਾਰਤ ਸਰਕਾਰ ਤੋਂ ਵੀਜ਼ਾ ਦੇ ਕੇ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਕੱਢਣ ਦੀ ਅਪੀਲ ਕੀਤੀ ਹੈ। ਇਨ੍ਹਾਂ ਫਸੇ ਹੋਏ ਭਾਰਤੀਆਂ ਵਿਚੋਂ ਜ਼ਿਆਦਾ ਸਿੱਖਾਂ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਕਾਬੁਲ ਵਿਚ 40 ਭਾਰਤੀਆਂ ਦਾ ਇਕ ਸਮੂਹ ਹੈ ਅਤੇ ਉਹ ਸਾਰੇ ਭਾਰਤ ਪਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ, ‘ਅਸੀਂ ਭਾਰਤ ਸਰਕਾਰ ਨੂੰ ਸਾਨੂੰ ਸਾਰਿਆਂ ਨੂੰ ਇੱਥੋਂ ਕੱਢਣ ਦੀ ਗੁਹਾਰ ਲਗਾਉਂਦੇ ਹਾਂ। ਅਫ਼ਗਾਨਿਸਤਾਨ ਦੇ ਹਾਲਾਤ ਸਾਰੇ ਜਾਣਦੇ ਹਨ, ਦੁਨੀਆ ਜਾਣਦੀ ਹੈ ਕਿ ਇੱੱਥੇ ਪਿਛਲੇ 2 ਮਹੀਨੇ ਤੋਂ ਕੀ ਹਾਲਾਤ ਹਨ।’
ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਨੇ ਸ਼ਰਾਬ ਪੀ ਕੇ ਮਾਰਕੁੱਟ ਕਰਨ ਵਾਲੇ 7 ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ’ਤੇ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਇਕ ਬਜ਼ੁਰਗ ਸਿੱਖ ਨੇ ਕਿਹਾ ਕਿ ਉਹ ਦਿੱਲੀ ਤੋਂ ਅਫ਼ਗਾਨਿਸਤਾਨ ਨਿਯਮਿਤ ਕੰਮ ਕਰਨ ਜਾਂ ਫਿਰ ਛੋਟੀ ਦੁਕਾਨਦਾਰੀ ਕਰਨ ਲਈ ਇੱਥੇ ਆਉਂਦੇ ਹਨ। ਉਨ੍ਹਾਂ ਕਿਹਾ, ‘ਸਾਡਾ 40 ਲੋਕਾਂ ਦਾ ਇਕ ਸਮੂਹ ਹੈ ਜੋ ਦਿੱਲੀ ਤੋਂ ਅਫ਼ਗਾਨਿਸਤਾਨ ਵਿਚ ਨੌਕਰੀ ਅਤੇ ਦੁਕਾਨਦਾਰੀ ਕਰਕੇ ਆਪਣੀ ਰੋਜ਼ੀ-ਰੋਟੀ ਚਲਾ ਰਹੇ ਹਨ। ਸਾਡਾ ਪਰਿਵਾਰ ਅਤੇ ਛੋਟੇ-ਛੋਟੇ ਬੱਚੇ ਦਿੱਲੀ ਵਿਚ ਹਨ।’ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ, ‘ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਨੂੰ ਵੀਜ਼ਾ ਦਿਵਾਉਣ ਵਿਚ ਮਦਦ ਕਰਨ ਤਾਂ ਕਿ ਅਸੀਂ ਆਪਣੇ ਬੱਚਿਆਂ ਨਾਲ ਰਹਿਣ ਲਈ ਭਾਰਤ ਪਹੁੰਚ ਸਕੀਏ। ਕ੍ਰਿਪਾ ਸਾਨੂੰ ਵੀਜ਼ਾ ਦੇ ਕੇ ਸਾਡੀ ਮਦਦ ਕਰੋ।’
ਇਹ ਵੀ ਪੜ੍ਹੋ : ਭਾਰਤ-ਪਾਕਿ ਮੈਚ ਮਗਰੋਂ ਮਿਹਣੋਂ-ਮਿਹਣੀ ਹੋਏ ਮੁਹੰਮਦ ਆਮਿਰ ਤੇ ਹਰਭਜਨ ਸਿੰਘ, 'ਹੈਸੀਅਤ' ਤੱਕ ਪਹੁੰਚੀ ਗੱਲ (ਵੀਡੀਓ)
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਮੋਦੀ ਨੇ ਯੂਰਪੀਅਨ ਕੌਂਸਲ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨਾਂ ਨਾਲ ਕੀਤੀ ਮੁਲਾਕਾਤ
NEXT STORY