ਇੰਟਰਨੈਸ਼ਨਲ ਡੈਸਕ- ਭਾਰਤ ਤੇ ਕੈਨੇਡਾ ਦੇ ਰਿਸ਼ਤੇ, ਜਿਨ੍ਹਾਂ 'ਚ ਨਿੱਝਰ ਕਤਲਕਾਂਡ ਤੋਂ ਬਾਅਦ ਕੁਝ ਕੜਵਾਹਟ ਆ ਗਈ ਹੈ, ਨੂੰ ਮੁੜ ਮਜ਼ਬੂਤ ਕਰਨ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਦੱਸਿਆ ਹੈ ਕਿ ਕੈਨੇਡਾ ਆਪਣੀ ਇੰਡੋ-ਪੈਸਿਫਿਕ ਰਣਨੀਤੀ ਨੂੰ ਮੁੜ-ਵਿਚਾਰ ਕਰ ਕੇ ਤਿਆਰ ਕਰੇਗਾ, ਜਿਸ ਵਿੱਚ ਉਨ੍ਹਾਂ ਦੇ ਆਰਥਿਕ ਹਿਤਾਂ ਨੂੰ ਤਰਜੀਹ 'ਤੇ ਰੱਖਿਆ ਜਾਵੇਗਾ।
Asean Summit ਲਈ ਮਲੇਸ਼ੀਆ ਦੌਰੇ ਦੌਰਾਨ ਕੁਆਲਾਲੰਪੁਰ ਤੋਂ ਬੋਲਦੇ ਹੋਏ ਅਨੀਤਾ ਨੇ ਕਿਹਾ ਕਿ ਇਸ ਸਮੇਂ ਦੁਨੀਆ ਭਰ ਦੇ ਦੇਸ਼ਾਂ ਦੀ ਅਰਥਵਿਵਸਥਾ ਮੰਦੇ ਦੌਰ 'ਚੋਂ ਗੁਜ਼ਰ ਰਹੀ ਹੈ ਤੇ ਸਾਨੂੰ ਇਸ ਗੱਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੀ ਕੂਟਨੀਤੀ ਘਰੇਲੂ ਹਿਤਾਂ ਨੂੰ ਵੀ ਧਿਆਨ 'ਚ ਰੱਖੇ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਖੂਹ 'ਚੋਂ ਮਿਲੀ ਬੈਂਕ ਮੈਨੇਜਰ ਦੀ ਲਾਸ਼
ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਮੀਟਿੰਗ ਕਾਫ਼ੀ ਅਹਿਮ ਰਹੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਇਸ ਬਾਰੇ ਕਦਮ ਬੜੇ ਹੀ ਧਿਆਨ ਨਾਲ ਚੁੱਕੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਤੇ ਭਾਰਤ ਲੰਬੇ ਸਮੇਂ ਤੋਂ ਲੋਕਤੰਤਰ ਤੇ ਬਹੁਵਾਦ ਦੇ ਸਿਧਾਂਤਾਂ 'ਤੇ ਕੰਮ ਕਰਦੇ ਰਹੇ ਹਨ। ਅਸੀਂ ਦੋਵਾਂ ਦੇਸ਼ਾਂ ਵਿਚਾਲੇ ਅੰਤਰਰਾਸ਼ਟਰੀ ਪੱਧਰ 'ਤੇ ਵਪਾਰ ਤੇ ਲੋਕਾਂ ਦੇ ਆਪਸੀ ਸੰਪਰਕਾਂ ਨੂੰ ਹੋਰ ਸੁਧਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸੈਰ ਕਰਨ ਨਿਕਲੇ ਆਗੂ ਦਾ ਪਤਨੀ ਤੇ ਧੀ ਦੀਆਂ ਅੱਖਾਂ ਸਾਹਮਣੇ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਟਲ਼ ਗਈ ਯਮਨ 'ਚ ਭਾਰਤੀ ਨਰਸ ਨਿਮਿਸ਼ਾ ਦੀ ਫਾਂਸੀ !
NEXT STORY