ਇੰਟਰਨੈਸ਼ਨਲ ਡੈਸਕ : ਇੰਡੋਨੇਸ਼ੀਆ ਦੇ ਪੱਛਮੀ ਜਾਵਾ ਸੂਬੇ 'ਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 310 ਹੋ ਗਈ ਹੈ। ਰਾਸ਼ਟਰੀ ਆਫ਼ਤ ਪ੍ਰਬੰਧਨ ਏਜੰਸੀ ਦੇ ਮੁਖੀ ਸੁਹਰਯੰਤੋ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੁਹਰਯੰਤੋ ਨੇ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ ਕਿ ਤਾਜ਼ਾ ਅੰਕੜਿਆਂ ਮੁਤਾਬਕ 310 ਲੋਕ ਮਾਰੇ ਗਏ ਹਨ ਅਤੇ 24 ਲਾਪਤਾ ਹਨ।
ਇਹ ਵੀ ਪੜ੍ਹੋ : ਆਮਦਨ ਕਰ ਵਿਭਾਗ ਵੱਲੋਂ 3 ਕਾਰੋਬਾਰੀਆਂ ’ਤੇ ਛਾਪੇਮਾਰੀ ਦੂਜੇ ਦਿਨ ਵੀ ਰਹੀ ਜਾਰੀ, ਡਾਟਾ ਚੈੱਕ ਕਰਨ 'ਚ ਜੁਟੇ ਅਧਿਕਾਰੀ
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਦੇ ਪੱਛਮੀ ਜਾਵਾ ਦੇ ਸਿਆਨਜੂਰ ਰੀਜੈਂਸੀ 'ਚ ਸੋਮਵਾਰ ਨੂੰ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਤਬਾਹੀ ਨੇ 271 ਲੋਕਾਂ ਦੀ ਜਾਨ ਲੈ ਲਈ ਹੈ। ਇਹ ਗਿਣਤੀ ਵਧ ਰਹੀ ਹੈ ਕਿਉਂਕਿ ਬਚਾਅ ਟੀਮਾਂ ਨੂੰ ਲਾਪਤਾ ਲੋਕਾਂ ਦੀਆਂ ਲਾਸ਼ਾਂ ਲੱਭ ਰਹੀਆਂ ਹਨ। ਭੂਚਾਲ ਕਾਰਨ 2,300 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਜਾਂ ਬੁਰੀ ਤਰ੍ਹਾਂ ਨੁਕਸਾਨੇ ਗਏ।
ਹਥਿਆਰ ਨਾਲ ਫੋਟੋ ਪਾਉਣ ’ਤੇ 10 ਸਾਲਾ ਬੱਚੇ ’ਤੇ FIR, ਸਿੱਖਿਆ ਵਿਭਾਗ ਅਪਣਾ ਸਕਦੈ ਨਵੀਂ ਪ੍ਰਕਿਰਿਆ, ਪੜ੍ਹੋ Top 10
NEXT STORY