ਇੰਟਰਨੈਸ਼ਨਲ ਡੈਸਕ- ਦੱਖਣੀ-ਏਸ਼ੀਆਈ ਦੇਸ਼ ਇੰਡੋਨੇਸ਼ੀਆ ਤੋਂ ਇਕ ਵਾਰ ਫ਼ਿਰ ਮੰਦਭਾਗੀ ਖ਼ਬਰ ਮਿਲੀ ਹੈ, ਜਿੱਥੋਂ ਦੇ ਫਲੋਰੇਸ ਖੇਤਰ ਦੇ ਤੱਟ ਨੇੜੇ ਸ਼ਨੀਵਾਰ ਤੜਕੇ 7.7 ਤੀਬਰਤਾ ਦਾ ਇੱਕ ਭਿਆਨਕ ਭੂਚਾਲ ਆਇਆ। ਇਸ ਸ਼ਕਤੀਸ਼ਾਲੀ ਭੂਚਾਲ ਕਾਰਨ ਕਈ ਇਮਾਰਤਾਂ ਅਤੇ ਘਰ ਢਹਿ ਢੇਰੀ ਹੋ ਗਏ, ਜਿਸ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ।
ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਅਨੁਸਾਰ, ਇਹ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 5:58 ਵਜੇ ਆਇਆ। ਇਸ ਦਾ ਕੇਂਦਰ ਈਸਟ ਨੁਸਾ ਤੇਂਗਾਰਾ ਪ੍ਰਾਂਤ ਦੇ ਐਂਡੇ ਸ਼ਹਿਰ ਤੋਂ 68 ਕਿਲੋਮੀਟਰ ਉੱਤਰ-ਉੱਤਰ-ਪੱਛਮ 'ਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ।
ਈਸਟ ਨੁਸਾ ਤੇਂਗਾਰਾ ਦੇ ਪੁਲਸ ਚੀਫ਼ ਰੂਡੀ ਦਰਮੋਕੋ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਸਿੱਕਾ ਤੇ ਮੰਗਰਾਈ ਰੀਜੈਂਸੀ ਵਿੱਚ 20 ਲੋਕਾਂ ਦੀ ਮੌਤ ਹੋਈ ਹੈ। ਬਿਜਲੀ ਗੁੱਲ ਹੋਣ ਅਤੇ ਸੰਚਾਰ ਸੇਵਾਵਾਂ ਠੱਪ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਭਾਰੀ ਰੁਕਾਵਟ ਆ ਰਹੀ ਹੈ।

ਭੂਚਾਲ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਨੇ ਤੱਟਵਰਤੀ ਇਲਾਕਿਆਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਉੱਚੀਆਂ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਸੀ। ਹਾਲਾਂਕਿ, ਬਾਅਦ 'ਚ ਸਮੁੰਦਰ ਦੇ ਪੱਧਰ ਵਿੱਚ ਕੋਈ ਵੱਡੀ ਤਬਦੀਲੀ ਨਾ ਦੇਖਦਿਆਂ ਇਹ ਚਿਤਾਵਨੀ ਵਾਪਸ ਲੈ ਲਈ ਗਈ। ਭੂਚਾਲ ਤੋਂ ਬਾਅਦ ਸਾਵਧਾਨੀ ਵਜੋਂ ਕਈ ਹਸਪਤਾਲਾਂ ਦੇ ਮਰੀਜ਼ਾਂ ਨੂੰ ਬਾਹਰ ਕੱਢ ਕੇ ਅਸਥਾਈ ਇਲਾਜ ਖੇਤਰਾਂ ਵਿੱਚ ਤਬਦੀਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਪ੍ਰਸ਼ਾਂਤ ਮਹਾਸਾਗਰ ਦੇ "ਰਿੰਗ ਆਫ਼ ਫਾਇਰ" ਖੇਤਰ 'ਚ ਸਥਿਤ ਹੋਣ ਕਾਰਨ ਇੱਥੇ ਅਕਸਰ ਭੂਚਾਲ ਅਤੇ ਜਵਾਲਾਮੁਖੀ ਵਿਸਫੋਟ ਹੁੰਦੇ ਰਹਿੰਦੇ ਹਨ। ਇਸ ਤੋਂ ਪਹਿਲਾਂ 1992 'ਚ ਫਲੋਰੇਸ 'ਚ ਆਏ ਭੂਚਾਲ ਅਤੇ ਸੁਨਾਮੀ ਨਾਲ 2,500 ਲੋਕ ਮਾਰੇ ਗਏ ਸਨ, ਜਦਕਿ 2004 'ਚ ਸੁਮਾਤਰਾ 'ਚ ਆਏ 9.1 ਤੀਬਰਤਾ ਦੇ ਭੂਚਾਲ ਅਤੇ ਸੁਨਾਮੀ ਨੇ 12 ਦੇਸ਼ਾਂ 'ਚ ਭਾਰੀ ਤਬਾਹੀ ਮਚਾਈ ਸੀ ਤੇ 2,30,000 ਲੋਕਾਂ ਦੀ ਜਾਨ ਲੈ ਲਈ ਸੀ। ਇਸ ਤੋਂ ਬਾਅਦ 2018 'ਚ ਪਾਲੂ 'ਚ 7.5 ਤੀਬਰਤਾ ਦੇ ਭੂਚਾਲ ਨਾਲ ਵੀ 4,400 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ।

ਇਹ ਵੀ ਪੜ੍ਹੋ- ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ ਨਿੱਕੀ ਜਿਹੀ 'ਜਾਨ' ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਮਰੀਕਾ 'ਚ ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਫ਼ੈਸਲਾ, 15 ਸੂਬਿਆਂ 'ਚ ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖ਼ਤਮ
NEXT STORY