ਜਕਾਰਤਾ, (ਭਾਸ਼ਾ)— ਇੰਡੋਨੇਸ਼ੀਆ ਦੇ ਪੂਰਬੀ ਪਾਪੁਆ ਸੂਬੇ 'ਚ ਸ਼ਨੀਵਾਰ ਨੂੰ ਹੜ੍ਹ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਇੱਥੇ ਹੁਣ ਤਕ 77 ਲੋਕਾਂ ਦੀ ਮੌਤ ਹੋ ਗਈ ਹੈ। ਬੀਤੇ ਦਿਨ ਮ੍ਰਿਤਕਾਂ ਦੀ ਗਿਣਤੀ 58 ਦੱਸੀ ਗਈ ਸੀ ਪਰ ਹੁਣ ਅਧਿਕਾਰੀਆਂ ਨੂੰ ਹੋਰ ਲਾਸ਼ਾਂ ਮਿਲਣ ਕਾਰਨ ਮ੍ਰਿਤਕਾਂ ਦੀ ਗਿਣਤੀ 77 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 116 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਦਲ ਵਲੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਨ=ਜੀਵਨ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਦੇਸ਼ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਕਈ ਘਰ ਪਾਣੀ 'ਚ ਰੁੜ੍ਹ ਗਏ ਹਨ ਅਤੇ ਕਈ ਲੋਕਾਂ ਨੂੰ ਸਰਕਾਰੀ ਸ਼ੈਲਟਰਾਂ 'ਚ ਸ਼ਰਣ ਲੈਣੀ ਪਈ।
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ 'ਚ ਆਮ ਤੌਰ 'ਤੇ ਹੜ੍ਹ ਆਉਂਦਾ ਰਹਿੰਦਾ ਹੈ। ਖਾਸ ਕਰਕੇ ਅਕਤੂਬਰ ਤੋਂ ਅਪ੍ਰੈਲ ਦੇ ਵਿਚਕਾਰ ਇੱਥੇ ਮੀਂਹ ਦੇ ਮੌਸਮ 'ਚ ਅਜਿਹੀ ਸਥਿਤੀ ਪੈਦਾ ਹੁੰਦੀ ਹੈ। ਇਸੇ ਸਾਲ ਜਨਵਰੀ ਮਹੀਨੇ ਵੀ ਦੇਸ਼ ਦੇ ਸੁਲਾਵੇਸੀ ਟਾਪੂ 'ਤੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਰਸਤੇ 'ਚ ਦਰੱਖਤ ਡਿੱਗੇ ਹੋਏ ਹਨ। ਕਈ ਥਾਵਾਂ 'ਤੇ ਪਾਣੀ ਭਰਿਆ ਹੈ ਤੇ ਕਈ ਥਾਵਾਂ 'ਤੇ ਬਹੁਤ ਜ਼ਿਆਦਾ ਚਿੱਕੜ ਇਕੱਠਾ ਹੋਇਆ ਹੈ, ਜਿਸ ਕਾਰਨ ਰਾਹਤ ਕਾਰਜਾਂ 'ਚ ਵੀ ਪ੍ਰੇਸ਼ਾਨੀ ਆਈ।
ਅਮਰੀਕਾ 'ਚ ਹੜ੍ਹ ਕਾਰਨ 2 ਲੋਕਾਂ ਦੀ ਮੌਤ, ਕਈ ਸੂਬਿਆਂ 'ਚ ਐਮਰਜੈਂਸੀ ਲਾਗੂ
NEXT STORY