ਜਕਾਰਤਾ (ਭਾਸ਼ਾ)— ਇੰਡੋਨੇਸ਼ੀਆ ਦੇ ਲੋਮਬੋਕ ਟਾਪੂ 'ਤੇ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ-ਸਰਵੇਖਣ ਮੁਤਾਬਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦੱਸਣਯੋਗ ਹੈ ਕਿ ਇੰਡੋਨੇਸ਼ੀਆ ਦੇ ਲੋਮਬੋਕ 'ਚ 5 ਅਗਸਤ 2018 ਨੂੰ 6.9 ਤੀਬਰਤਾ ਦਾ ਭੂਚਾਲ ਆਇਆ, ਜਿਸ 'ਚ 400 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਅਤੇ 1300 ਤੋਂ ਵਧ ਜ਼ਖਮੀ ਹੋ ਗਏ ਸਨ।
ਕੈਲਗਰੀ 'ਚ ਪੁਲਸ ਅਧਿਕਾਰੀ 'ਤੇ ਹੋਇਆ ਜਾਨਲੇਵਾ ਹਮਲਾ, ਸ਼ੱਕੀ ਟਰੱਕ ਬਰਾਮਦ
NEXT STORY