ਵਾਸ਼ਿੰਗਟਨ (ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਆਈ ਗਿਰਾਵਟ ਦੇ ਵਿਚਕਾਰ 15 ਫਰਵਰੀ ਤੋਂ ਇਨਡੋਰ ਮਾਸਕ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਕੈਨੇਡਾ ਤੋਂ ਡਿਪੋਰਟ ਕੀਤੇ ਗਏ ਗੈਂਗਸਟਰ ਜਿੰਮੀ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕੀਤਾ ਅਤੇ ਕਿਹਾ, ‘ਓਮੀਕਰੋਨ ਦੇ ਪੀਕ ਤੋਂ ਬਾਅਦ ਕਰੋਨਾ ਵਾਇਰਸ ਦੇ ਮਾਮਲੇ 65 ਫ਼ੀਸਦੀ ਘੱਟ ਗਏ ਹਨ। ਰਾਜ ਭਰ ਵਿਚ ਸਾਡੇ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਸਥਿਰ ਹੈ। ਰਾਜ ਵਿਆਪੀ ਇਨਡੋਰ ਮਾਸਕ ਦੀ ਜ਼ਰੂਰਤ 15 ਫਰਵਰੀ ਨੂੰ ਖ਼ਤਮ ਹੋ ਜਾਵੇਗੀ।’ ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੈਕਸੀਨ ਅਤੇ ਬੂਸਟਰ ਡੋਜ਼ ਲੈਣ ਲਈ ਵੀ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: ਦੁਬਈ ’ਚ ਪਲਾਸਟਿਕ ਬੈਗ ਦੀ ਵਰਤੋਂ ਪਵੇਗੀ ਭਾਰੀ, ਹੁਣ ਜੇਬ ਹੋਵੇਗੀ ਢਿੱਲੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਆਸਟ੍ਰੇਲੀਆ ਦੇ ਸਿਆਸਤਦਾਨਾਂ ਨੇ ਛੇੜਖਾਨੀ, ਜਿਨਸੀ ਪਰੇਸ਼ਾਨੀ ਸਹਿਣ ਵਾਲੇ ਕਰਮਚਾਰੀਆਂ ਤੋਂ ਮੰਗੀ ਮੁਆਫ਼ੀ
NEXT STORY