ਨੈਸ਼ਨਲ ਡੈਸਕ-ਸਰਕਾਰ ਨੇ ਅਨੁਸੂਚਿਤ ਅੰਤਰਰਾਸ਼ਟਰੀ ਉਡਾਣ ਸੇਵਾਵਾਂ 27 ਮਾਰਚ ਤੋਂ ਫ਼ਿਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੋਵਿਡ-19 ਮਹਾਮਾਰੀ ਕਾਰਨ ਅੰਤਰਰਾਸ਼ਟਰੀ ਉਡਾਣਾਂ ਕਰੀਬ 2 ਸਾਲਾ ਤੋਂ ਬੰਦ ਹਨ। ਸ਼ਹਿਰੀ ਹਵਾਈਬਾਜ਼ੀ ਮੰਤਰਾਲਾ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।ਕੋਰੋਨਾ ਵਾਇਰਸ ਦੇ ਕਹਿਰ ਕਾਰਨ ਦੇਸ਼ 'ਚ ਅਨੁਸੂਚਿਤ ਅੰਤਰਰਾਸ਼ਟਰੀ ਉ਼ਡਾਣ ਸੇਵਾਵਾਂ 23 ਮਾਰਚ,2020 ਤੋਂ ਮੁਲਤਵੀ ਸਨ। ਹਾਲਾਂਕਿ, ਜੁਲਾਈ 2020 ਤੋਂ ਕਰੀਬ 35 ਦੇਸ਼ਾਂ ਨਾਲ 'ਏਅਰ ਬਬਲ' ਵਿਵਸਥਾ ਤਹਿਤ ਭਾਰਤ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ਹੋ ਰਹੀ ਹੈ।
ਇਹ ਵੀ ਪੜ੍ਹੋ : ਚੀਨ ਦੇ ਰਾਸ਼ਟਰਪਤੀ ਨੇ ਰੂਸ 'ਤੇ ਪਾਬੰਦੀਆਂ ਦੀ ਕੀਤੀ ਆਲੋਚਨਾ
ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾ ਸਿੰਧੀਆ ਨੇ ਕਿਹਾ ਕਿ ਉਦਯੋਗ ਨਾਲ ਜੁੜੇ ਲੋਕਾਂ ਨਾਲ ਸਲਾਹ-ਮਸ਼ਵਰਾ ਅਤੇ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਕਮੀ ਨੂੰ ਦੇਖਦੇ ਹੋਏ ਅਸੀਂ 27 ਮਾਰਚ, 2022 ਤੋਂ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਨੂੰ ਫ਼ਿਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਨਾਲ ਏਅਰ ਬਬਲ ਨੂੰ ਹਟਾ ਦਿੱਤਾ ਗਿਆ ਹੈ। ਸਿੰਧੀਆ ਨੇ ਕਿਹਾ ਕਿ ਇਸ ਫੈਸਲੇ ਨਾਲ ਮੈਂ ਯਕੀਨੀ ਹਾਂ ਕਿ ਜਹਾਜ਼ ਉਦਯੋਗ ਨਵੀਆਂ ਉੱਚਾਈਆਂ 'ਤੇ ਪਹੁੰਚੇਗਾ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਨੇ ਰੂਸ 'ਚ ਦਮਨ ਵਧਾਉਣ ਦੀ ਦਿੱਤੀ ਚਿਤਾਵਨੀ
ਮੰਤਰਾਲਾ ਨੇ ਬਿਆਨ 'ਚ ਕਿਹਾ ਕਿ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕੇਂਦਰੀ ਸਿਹਤ ਮੰਤਰਾਲਾ ਦੇ 10 ਫਰਵਰੀ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਸਖਤੀ ਨਾਲ ਪਾਲਣਾ ਕਰਨ ਦੇ ਨਾਲ ਕੀਤਾ ਜਾਵੇਗਾ। ਬਿਆਨ 'ਚ ਕਿਹਾ ਗਿਆ ਹੈ ਕਿ ਵਿਸ਼ਵ 'ਚ ਕੋਰੋਨਾ ਰੋਕਥਾਮ ਟੀਕਾਕਰਨ ਮੁਹਿੰਮ ਨੂੰ ਮਾਨਤਾ ਦੇਣ ਅਤੇ ਉਦਯੋਗ ਨਾਲ ਜੁੜੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਸਰਕਾਰ ਨੇ 27 ਮਾਰਚ ਤੋਂ ਭਾਰਤ ਤੋਂ ਆਣ-ਜਾਣ ਵਾਲੀਆਂ ਅਨੁਸੂਚਿਤ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਨੂੰ ਫ਼ਿਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY