ਬ੍ਰਿਟਿਸ਼ ਕੋਲੰਬੀਆ (ਏਜੰਸੀ)- ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ 'ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਨੂੰ ਲੈ ਕੇ ਕੈਨੇਡੀਅਨ ਸਰਕਾਰ ਨੂੰ ਚੌਤਰਫਾ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ ਆਪਣੇ ਹੀ ਦੇਸ਼ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰੇ ਵੱਲੋਂ ਟਰੂਡੋ ਦੇ ਸੰਸਦ ਵਿੱਚ ਦਿੱਤੇ ਗਏ ਬਿਆਨ ਸਬੰਧੀ ਸਬੂਤ ਲੋਕਾਂ ਸਾਹਮਣੇ ਰੱਖਣ ਦੀ ਮੰਗ ਕਰਨ ਤੋਂ ਬਾਅਦ ਹੁਣ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਸੂਬੇ ਦੇ ਪ੍ਰੀਮੀਅਰ ਡੇਵਿਡ ਐਬੇ ਨੇ ਵੱਡਾ ਬਿਆਨ ਦਿੱਤਾ ਹੈ। ਡੇਵਿਡ ਐਬੇ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਇਸ ਗੱਲ ਤੋਂ ਨਿਰਾਸ਼ ਹਨ ਕਿ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਉਨ੍ਹਾਂ ਨੂੰ ਦਿੱਤੀ ਗਈ ਸਾਰੀ ਜਾਣਕਾਰੀ ਓਪਨ ਸੋਰਸ ਜਾਣਕਾਰੀ ਹੈ। ਭਾਵ ਇਹ ਸਾਰੀ ਜਾਣਕਾਰੀ ਪਹਿਲਾਂ ਹੀ ਇੰਟਰਨੈੱਟ 'ਤੇ ਉਪਲਬਧ ਹੈ। ਡੇਵਿਡ ਐਬੇ ਦਾ ਇਹ ਬਿਆਨ ਇਸ ਲਈ ਵੀ ਮਾਇਨੇ ਰੱਖਦਾ ਹੈ ਕਿਉਂਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਹਰਦੀਪ ਨਿੱਝਰ ਦਾ ਕਤਲ ਹੋਇਆ ਸੀ।
ਇਹ ਵੀ ਪੜ੍ਹੋ: ਬ੍ਰਿਟਿਸ਼ ਕੋਲੰਬੀਆ 'ਚ ਸ਼ਰੇਆਮ ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ
ਜਸਟਿਨ ਟਰੂਡੋ ਨੇ ਕੈਨੇਡਾ ਦੀ ਸੰਸਦ ਵਿੱਚ ਬੋਲਦਿਆਂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਜੁਲਾਈ 2023 ਵਿੱਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਡੇਵਿਡ ਐਬੇ ਨੇ ਅੱਗੇ ਕਿਹਾ ਕਿ ਮੈਨੂੰ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਤੋਂ ਜੋ ਜਾਣਕਾਰੀ ਮਿਲੀ ਹੈ, ਉਸ ਨੂੰ ਓਪਨ ਇਨਫਰਮੇਸ਼ਨ ਬ੍ਰੀਫਿੰਗ ਜਾਂ ਓਪਨ ਸੋਰਸ ਬ੍ਰੀਫਿੰਗ ਕਿਹਾ ਜਾਂਦਾ ਹੈ। ਇਹ ਉਹ ਜਾਣਕਾਰੀ ਹੈ ਜੋ ਪਹਿਲਾਂ ਹੀ ਇੰਟਰਨੈੱਟ 'ਤੇ ਉਪਲਬਧ ਹੈ। ਸੰਸਦ ਵਿੱਚ ਬਿਆਨ ਦੇਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੈਨੂੰ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਮੈਨੂੰ CSIS ਤੋਂ ਇੱਕ ਬ੍ਰੀਫਿੰਗ ਦੀ ਪੇਸ਼ਕਸ਼ ਕੀਤੀ। ਇਸ ਬ੍ਰੀਫਿੰਗ ਵਿੱਚ CSIS ਵੱਲੋਂ ਇੱਕ ਬ੍ਰੀਫਿੰਗ ਮਿਲੀ, ਜੋ ਕਿ ਓਪਨ ਸੋਰਸ ਜਾਣਕਾਰੀ ਸੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸੀ.ਐੱਸ.ਆਈ.ਐੱਸ. ਦੇ ਡਾਇਰੈਕਟਰ ਤੋਂ ਇਸ ਬਾਰੇ ਹੋਰ ਠੋਸ ਜਾਣਕਾਰੀ ਦੀ ਮੰਗ ਕੀਤੀ, ਪਰ ਉਹ ਸਾਨੂੰ ਠੋਸ ਜਾਣਕਾਰੀ ਦੇਣ ਵਿੱਚ ਅਸਮਰੱਥ ਰਹੇ। ਇਸ ਕਾਰਨ ਮੈਂ ਆਪਣੀ ਨਿਰਾਸ਼ਾ ਵੀ ਜ਼ਾਹਰ ਕੀਤੀ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਬ੍ਰਿਟਿਸ਼ ਕੋਲੰਬੀਆ 'ਚ ਸ਼ਰੇਆਮ ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ
NEXT STORY