ਤਹਿਰਾਨ— ਈਰਾਨ 'ਚ ਸਰਕਾਰ ਖਿਲਾਫ ਹਾਲ ਹੀ 'ਚ ਹੋਏ ਦੰਗਿਆਂ 'ਚ ਸ਼ਾਮਲ 180 ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਈਰਾਨ ਦੀ ਸਰਕਾਰੀ ਮੀਡਆ ਨੇ ਸ਼ਨੀਵਾਰ ਨੂੰ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਰਿਪੋਰਟ ਮੁਤਾਬਕ ਹਿਰਾਸਤ 'ਚ ਲਏ ਗਏ ਲੋਕਾਂ 'ਤੇ ਬੈਂਕਾਂ 'ਚ ਅੱਗ ਲਗਾਉਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਕਾਨੂੰਨ ਪਰਿਵਰਤਨ ਏਜੰਸੀਆਂ ਦੀਆਂ ਵਸਤਾਂ 'ਤੇ ਹਮਲੇ ਕਰਨ ਅਤੇ ਹੋਰ ਗੈਰ-ਕਾਨੂੰਨੀ ਕਾਰਜਾਂ 'ਚ ਸ਼ਾਮਲ ਹੋਣ ਦੇ ਦੋਸ਼ ਹਨ।
ਈਰਾਨ 'ਚ ਅਚਾਨਕ ਪੈਟਰੋਲ ਦੀ ਕੀਮਤ ਵਧਾਉਣ ਦੇ ਸਰਕਾਰ ਦੇ ਫੈਸਲੇ ਖਿਲਾਫ ਪਿਛਲੇ ਹਫਤੇ ਦੇਸ਼ ਦੇ ਕਈ ਸੂਬਿਆਂ 'ਚ ਵਿਰੋਧ ਪ੍ਰਦਰਸ਼ਨ ਹੋਏ ਸਨ। ਕੁਝ ਥਾਵਾਂ 'ਤੇ ਹੋਏ ਵਿਰੋਧ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਲੈ ਲਿਆ ਜਿਸ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਫੌਜ ਨੂੰ ਭਾਰੀ ਨੁਕਸਾਨ ਹੋਇਆ। ਇਸ ਦੇ ਬਾਅਦ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਖਿਲਾਫ ਈਰਾਨ ਦੇ ਕਈ ਹਿੱਸਿਆਂ 'ਚ ਰੈਲੀਆਂ ਕੱਢੀਆਂ ਗਈਆਂ। ਰਾਸ਼ਟਰਪਤੀ ਹਸਨ ਰੂਹਾਨੀ ਮੁਤਾਬਕ ਈਰਾਨ ਦੀ ਰਾਸ਼ਟਰੀ ਸੁਰੱਖਿਆ ਨੂੰ ਕਮਜ਼ੋਰ ਕਰਨ ਲਈ ਅਮਰੀਕਾ ਅਤੇ ਇਜ਼ਰਾਇਲ ਵਲੋਂ ਇਹ ਵਿਰੋਧ ਪ੍ਰਦਰਸ਼ਨ ਆਯੋਜਿਤ ਕੀਤੇ ਗਏ ਸਨ।
ਪਾਕਿ ਫੌਜ ਮੁਖੀ ਦੇ ਧਰਮ ਨੰ ਲੈ ਕੇ ਖੜ੍ਹੇ ਹੋਏ ਸਵਾਲ, ਹਾਈ ਕੋਰਟ ਵਿਚ ਪਟੀਸ਼ਨ ਦਾਇਰ
NEXT STORY