ਤੇਹਰਾਨ (ਬਿਊਰੋ): ਜਾਨਲੇਵਾ ਕੋਰੋਨਾਵਾਇਰਸ ਦੇ ਡਰ ਕਾਰਨ ਈਰਾਨ ਨੇ ਹਵਾਈ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਨਾਲ 340 ਭਾਰਤੀ ਮਛੇਰੇ ਉੱਥੇ ਫਸ ਗਏ ਹਨ। ਹੁਣ ਗੁਜਰਾਤ ਸਰਕਾਰ ਨੇ ਕੇਂਦਰ ਸਰਕਾਰ ਨੂੰ ਮਛੇਰਿਆਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਗੌਰਤਲਬ ਹੈ ਕਿ ਕੋਰੋਨਾਵਾਇਰਸ ਨਾਲ ਈਰਾਨ ਵਿਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 388 ਇਨਫੈਕਟਿਡ ਹਨ। ਗੁਜਰਾਤ ਦੇ ਮੰਤਰੀ ਰਾਮਨ ਪਾਟਕਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਸ ਸੰਬੰਧ ਵਿਚ ਚਿੱਠੀ ਲਿਖੀ ਹੈ।
ਉੱਧਰ ਚੀਨ ਵਿਚ ਕੋਰੋਨਾਵਾਇਰਸ ਨਾਲ 47 ਹੋਰ ਲੋਕਾਂ ਦੀ ਮੌਤ ਹੋਣ ਨਾਲ ਸ਼ਨੀਵਾਰ ਨੂੰ ਇਸ ਜਾਨਲੇਵਾ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,835 ਹੋ ਗਈ। ਰਾਸ਼ਟਰੀ ਸਿਹਤ ਕਮਿਸ਼ਨ ਨੇ ਦੱਸਿਆ ਕਿ 47 ਲੋਕਾਂ ਦੀ ਮੌਤ ਅਤੇ 427 ਲੋਕਾਂ ਦੇ ਇਸ ਨਾਲ ਇਨਫੈਕਟਿਡ ਹੋਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਚੀਨ ਵਿਚ ਇਸ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵੱਧ ਕੇ 79,251 ਹੋ ਗਈ ਹੈ। ਇਸ ਦੇ ਇਲਾਵਾ ਦੱਖਣੀ ਕੋਰੀਆ ਵਿਚ ਇਸ ਸਬੰਧੀ ਮਾਮਲੇ ਵੱਧ ਕੇ 2,931 ਹੋ ਚੁੱਕੇ ਹਨ।
ਕੋਰੋਨਾ ਵਾਇਰਸ ਦਾ ਡਰ, US ਨੇ ਇਟਲੀ ਦੀ ਯਾਤਰਾ ਸਬੰਧੀ ਜਾਰੀ ਕੀਤੀ ਐਡਵਾਇਜ਼ਰੀ
NEXT STORY