ਤਹਿਰਾਨ- ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਸ਼ੁੱਕਰਵਾਰ ਨੂੰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ 1,556 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਦੇਸ਼ ਵਿਚ ਕੁੱਲ ਇਨਫੈਕਟਿਡਾਂ ਦੀ ਗਿਣਤੀ 104691 'ਤੇ ਪਹੁੰਚ ਗਈ ਹੈ। ਦੇਸ਼ ਦੇ ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਸਿਹਤ ਤੇ ਮੈਡੀਕਲ ਸਿੱਖਿਆ ਮੰਤਰਾਲਾ ਦੇ ਜਨ-ਸੰਪਰਕ ਤੇ ਸੂਚਨਾ ਕੇਂਦਰ ਦੇ ਮੁਖੀ ਕਿਯਾਨੌਸ਼ ਜਹਾਂਪੌਰ ਨੇ ਦੱਸਿਆ ਕਿ ਇਸ ਮਿਆਦ ਵਿਚ 55 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਦੇਸ਼ ਵਿਚ ਕੋਰੋਨਾ ਵਾਇਰਸ ਕਾਰਣ ਮਰਨ ਵਾਲਿਆਂ ਦੀ ਗਿਣਤੀ 6,541 ਹੋ ਗਈ ਹੈ। ਸ਼੍ਰੀ ਜਹਾਂਪੌਰ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ 83 ਹਜ਼ਾਰ ਤੋਂ ਵਧੇਰੇ ਮਰੀਜ਼ ਇਸ ਵਾਇਰਸ ਤੋਂ ਠੀਕ ਹੋ ਚੁੱਕੇ ਹਨ ਤੇ ਉਹਨਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ 2,711 ਮਰੀਜ਼ਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਤੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਵਿਚ ਹੁਣ ਤੱਕ ਕੋਵਿਡ-19 ਦੇ ਲਈ 5,58,899 ਟੈਸਟ ਕੀਤੇ ਗਏ ਹਨ। ਈਰਾਨ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ 19 ਫਰਵਰੀ ਨੂੰ ਸਾਹਮਣੇ ਆਇਆ ਸੀ।
ਜਾਂਚ ਕਰਨ 'ਤੇ ਸ਼ਖਸ ਦੇ ਪੇਟ 'ਚ ਮਿਲੀਆਂ 3 ਕਿਡਨੀਆਂ, ਡਾਕਟਰ ਵੀ ਹੌਰਾਨ
NEXT STORY