ਤਹਿਰਾਨ (ਏਜੰਸੀ) : ਈਰਾਨ ਦੇ ਇਕ ਸਰਕਾਰੀ ਅਧਿਕਾਰੀ ਨੇ ਲੇਖਕ ਸਲਮਾਨ ਰਸ਼ਦੀ 'ਤੇ ਹੋਏ ਹਮਲੇ ਵਿਚ ਤਹਿਰਾਨ ਦੇ ਸ਼ਾਮਲ ਹੋਣ ਦੀ ਗੱਲ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਰਸ਼ਦੀ 'ਤੇ ਸ਼ੁੱਕਰਵਾਰ ਨੂੰ ਹੋਏ ਹਮਲੇ ਤੋਂ ਬਾਅਦ ਇਹ ਈਰਾਨ ਦਾ ਪਹਿਲਾ ਜਨਤਕ ਬਿਆਨ ਹੈ। ਈਰਾਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨਾਸਿਰ ਕਨਾਨੀ ਨੇ ਕਿਹਾ, "ਸਾਨੂੰ ਨਹੀਂ ਲੱਗਦਾ ਕਿ ਅਮਰੀਕਾ 'ਚ ਸਲਮਾਨ ਰਸ਼ਦੀ 'ਤੇ ਹੋਏ ਹਮਲੇ ਲਈ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਤੋਂ ਇਲਾਵਾ ਕਿਸੇ ਹੋਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਕਿਸੇ ਨੂੰ ਵੀ ਈਰਾਨ 'ਤੇ ਅਜਿਹੇ ਦੋਸ਼ ਲਗਾਉਣ ਦਾ ਅਧਿਕਾਰ ਨਹੀਂ ਹੈ।"
ਜ਼ਿਕਰਯੋਗ ਹੈ ਕਿ 75 ਸਾਲਾ ਰਸ਼ਦੀ ਨੂੰ ਸ਼ੁੱਕਰਵਾਰ ਨੂੰ ਨਿਊਯਾਰਕ ਵਿੱਚ ਇੱਕ ਸੱਭਿਆਚਾਰਕ ਸਮਾਗਮ ਦੌਰਾਨ ਨਿਊਜਰਸੀ ਦੇ ਇੱਕ 24 ਸਾਲਾ ਨੌਜਵਾਨ ਨੇ ਚਾਕੂ ਮਾਰ ਦਿੱਤਾ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਹਮਲੇ ਨੂੰ "ਨਿਸ਼ਾਨਾਬੱਧ, ਬਿਨਾਂ ਭੜਕਾਹਟ ਅਤੇ ਸਾਜਿਸ਼" ਦੇ ਤਹਿਤ ਕੀਤਾ ਗਿਆ ਹਮਲਾ ਦੱਸਿਆ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਾਅਵਾ ਕੀਤਾ ਸੀ ਕਿ ਈਰਾਨ ਦੇ ਸਰਕਾਰੀ ਅਦਾਰਿਆਂ ਨੇ ਭਾਰਤੀ ਮੂਲ ਦੇ ਲੇਖਕ ਵਿਰੁੱਧ ਲੰਬੇ ਸਮੇਂ ਤੱਕ ਹਿੰਸਾ ਭੜਕਾਈ ਅਤੇ ਸਰਕਾਰੀ ਮੀਡੀਆ ਨੇ ਉਸ 'ਤੇ ਹੋਏ ਤਾਜ਼ਾ ਹਮਲੇ ਦੀ ਨਿੰਦਾ ਵੀ ਨਹੀਂ ਕੀਤੀ।
ਚੀਨ ਨੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਆਜ ਦਰਾਂ ਵਿੱਚ ਕੀਤੀ ਕਟੌਤੀ
NEXT STORY