ਇੰਟਰਨੈਸ਼ਨਲ ਡੈਸਕ- ਈਰਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥਏ ਈਰਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੇ ਤੇਲ ਨਾਲ ਭਰਪੂਰ ਦੱਖਣ-ਪੱਛਮ ਵਿੱਚ ਇਜ਼ਰਾਈਲ ਵੱਲੋਂ ਹਮਲਾ ਕਰਨ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਏ ਗਏ 6 ਕੈਦੀਆਂ ਨੂੰ ਫਾਂਸੀ ਦੇ ਦਿੱਤੀ ਗਈ ਹੈ।
ਈਰਾਨ ਵਿੱਚ ਕੈਦੀਆਂ ਨੂੰ ਫਾਂਸੀ ਦੇਣ ਦੀਆਂ ਘਟਨਾਵਾਂ ਤੇਜ਼ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਜੂਨ ਵਿੱਚ 12 ਦਿਨਾਂ ਦੀ ਈਰਾਨ-ਇਜ਼ਰਾਈਲ ਜੰਗ ਤੋਂ ਬਾਅਦ ਦਹਾਕਿਆਂ ਵਿੱਚ ਫਾਂਸੀ ਦੀ ਗਿਣਤੀ ਸਭ ਤੋਂ ਵੱਧ ਹੈ।
ਈਰਾਨ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਪੁਲਸ ਅਧਿਕਾਰੀਆਂ ਅਤੇ ਸੁਰੱਖਿਆ ਬਲਾਂ ਨੂੰ ਮਾਰਿਆ ਸੀ ਅਤੇ ਈਰਾਨ ਦੇ ਅਸ਼ਾਂਤ ਖੁਜ਼ੇਸਤਾਨ ਸੂਬੇ ਵਿੱਚ ਖੋਰਮਸ਼ਹਿਰ ਦੇ ਆਲੇ-ਦੁਆਲੇ ਦੇ ਸਥਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੰਬ ਧਮਾਕੇ ਕੀਤੇ ਸਨ।
ਇਹ ਵੀ ਪੜ੍ਹੋ- ਫ਼ੌਜ 'ਚ ਭਰਤੀ ਹੋਣਾ ਤਾਂ ਕੱਟਣੀ ਪਵੇਗੀ ਦਾੜ੍ਹੀ ! ਅਮਰੀਕਾ 'ਚ ਸਿੱਖ ਨੌਜਵਾਨਾਂ ਲਈ ਵੱਡਾ ਸੰਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੇਰੂ ਪੁੱਜੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ! ਏਅਰਪੋਰਟ 'ਤੇ ਹੋਇਆ ਸ਼ਾਨਦਾਰ ਸੁਆਗਤ
NEXT STORY