ਦੁਬਈ: ਸੰਯੁਕਤ ਅਰਬ ਅਮੀਰਾਤ (UAE) ਦੇ ਰੱਖਿਆ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਈਰਾਨ ਨੇ ਐਤਵਾਰ ਨੂੰ ਤਾਜ਼ਾ ਹਮਲਿਆਂ ਦੌਰਾਨ 16 ਬੈਲਿਸਟਿਕ ਮਿਜ਼ਾਈਲਾਂ ਅਤੇ 117 ਤੋਂ ਵੱਧ ਡਰੋਨ ਦਾਗੇ ਹਨ। ਮੰਤਰਾਲੇ ਅਨੁਸਾਰ, ਯੂਏਈ ਦੀਆਂ ਰੱਖਿਆ ਪ੍ਰਣਾਲੀਆਂ ਨੇ ਸਾਰੀਆਂ 16 ਮਿਜ਼ਾਈਲਾਂ ਨੂੰ ਸਫਲਤਾਪੂਰਵਕ ਮਾਰ ਗਿਰਾਇਆ, ਜਦਕਿ ਇਕ ਹੋਰ (17ਵੀਂ) ਮਿਜ਼ਾਈਲ ਸਮੁੰਦਰ ਵਿੱਚ ਜਾ ਡਿੱਗੀ।
ਰੱਖਿਆ ਮੰਤਰਾਲੇ ਨੇ ਦੱਸਿਆ ਕਿ ਈਰਾਨ ਵੱਲੋਂ ਭੇਜੇ ਗਏ ਜ਼ਿਆਦਾਤਰ ਡਰੋਨਾਂ ਨੂੰ ਅਸਮਾਨ ਵਿੱਚ ਹੀ ਨਸ਼ਟ ਕਰ ਦਿੱਤਾ ਗਿਆ, ਪਰ ਚਾਰ ਡਰੋਨ ਸੰਯੁਕਤ ਅਰਬ ਅਮੀਰਾਤ ਦੀ ਸਰਜ਼ਮੀਨ 'ਤੇ ਡਿੱਗੇ ਹਨ। ਯੂਏਈ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਜਿਹੇ ਹਮਲਿਆਂ ਦਾ 'ਦ੍ਰਿੜਤਾ ਨਾਲ ਸਾਹਮਣਾ' ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
ਜ਼ਿਕਰਯੋਗ ਹੈ ਕਿ ਇਹ ਹਮਲੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਵੱਲੋਂ ਦਿੱਤੀ ਗਈ ਉਸ ਧਮਕੀ ਤੋਂ ਬਾਅਦ ਹੋਏ ਹਨ, ਜਿਸ ਵਿੱਚ ਉਨ੍ਹਾਂ ਨੇ ਇਜ਼ਰਾਈਲ ਅਤੇ ਅਮਰੀਕਾ ਦੀਆਂ ਕਾਰਵਾਈਆਂ ਦੇ ਵਿਰੋਧ ਵਿੱਚ ਪੂਰੇ ਖੇਤਰ ਵਿੱਚ ਅਮਰੀਕੀ ਟਿਕਾਣਿਆਂ 'ਤੇ ਹਮਲੇ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਰਾਨ ਨਾਲੋਂ ਵੀ ਵੱਡਾ ਹਮਲਾ ਕਰਨ ਦੀ ਤਿਆਰੀ ! ਇਜ਼ਰਾਈਲ ਨੇ ਸਿੱਧੇ ਕਰ ਲਏ ਟੈਂਕ
NEXT STORY