ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਰਾਨ ਵਿਚਕਾਰ ਚੱਲ ਰਹੀ ਭਿਆਨਕ ਜੰਗ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੌਰਾਨ ਇੱਕ ਦਿਲਚਸਪ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਇਰਾਨ ਨੇ ਬੈਕ-ਚੈਨਲ ਰਾਹੀਂ ਸੰਦੇਸ਼ ਭੇਜਿਆ ਹੈ ਕਿ ਉਹ ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਨਾਲ ਗੱਲਬਾਤ ਕਰਨ ਨੂੰ ਤਰਜੀਹ ਦੇਵੇਗਾ, ਜਦਕਿ ਇਰਾਨ ਨੇ ਰਾਸ਼ਟਰਪਤੀ ਟਰੰਪ ਦੇ ਹੋਰਨਾਂ ਖ਼ਾਸ ਦੂਤਾਂ 'ਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਰਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਮਰੀਕੀ ਵਿਸ਼ੇਸ਼ ਦੂਤ ਸਟੀਵ ਵਿਟਕੌਫ ਅਤੇ ਟਰੰਪ ਦੇ ਜਵਾਈ ਜੇਰੇਡ ਕੁਸ਼ਨਰ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦਾ। ਇਰਾਨ ਅਨੁਸਾਰ, ਪਿਛਲੇ ਸਮੇਂ ਵਿੱਚ ਇਨ੍ਹਾਂ ਦੂਤਾਂ ਨਾਲ ਹੋਈਆਂ ਗੱਲਾਂਬਾਤਾਂ ਨਾਕਾਮ ਰਹੀਆਂ ਸਨ, ਜਿਸ ਤੋਂ ਬਾਅਦ ਜੰਗ ਸ਼ੁਰੂ ਹੋਈ। ਇਰਾਨੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਜੇ.ਡੀ. ਵੈਂਸ ਜੰਗ ਨੂੰ ਖ਼ਤਮ ਕਰਨ ਦੇ ਹੱਕ ਵਿੱਚ ਹਨ ਅਤੇ ਉਨ੍ਹਾਂ ਦਾ ਰੁਖ਼ ਹੋਰਨਾਂ ਦੇ ਮੁਕਾਬਲੇ ਵਧੇਰੇ ਨਰਮ ਅਤੇ ਸੰਤੁਲਿਤ ਹੈ। ਰਿਪੋਰਟਾਂ ਮੁਤਾਬਕ, ਇਰਾਨ ਨੂੰ ਲੱਗਦਾ ਹੈ ਕਿ ਵੈਂਸ ਨਾਲ ਗੱਲਬਾਤ ਨਾਲ ਨਤੀਜਾ ਹੋਰ ਵਧੀਆ ਹੋ ਸਕਦਾ ਹੈ।
ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲਾਂ ਹੀ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਵਿੱਚ ਜੇ.ਡੀ. ਵੈਂਸ, ਮਾਰਕੋ ਰੂਬੀਓ, ਜੇਰੇਡ ਕੁਸ਼ਨਰ ਅਤੇ ਸਟੀਵ ਵਿਟਕੌਫ ਸਾਰੇ ਸ਼ਾਮਲ ਹਨ। ਹਾਲਾਂਕਿ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੀਵਿਟ ਨੇ ਸਪੱਸ਼ਟ ਕੀਤਾ ਹੈ ਕਿ "ਕੌਣ ਗੱਲਬਾਤ ਕਰੇਗਾ, ਇਸ ਦਾ ਫ਼ੈਸਲਾ ਸਿਰਫ਼ ਰਾਸ਼ਟਰਪਤੀ ਟਰੰਪ ਕਰਨਗੇ, ਨਾ ਕਿ ਇਰਾਨ।"
ਇਸੇ ਦੌਰਾਨ ਚਰਚਾ ਹੈ ਕਿ ਇਸ ਹਫ਼ਤੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਵਿਚਕਾਰ ਇੱਕ ਗੁਪਤ ਬੈਠਕ ਹੋ ਸਕਦੀ ਹੈ। ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਨਾਲ ਗੱਲਬਾਤ ਬਹੁਤ ਚੰਗੀ ਰਹੀ ਹੈ ਅਤੇ ਉਹ ਪ੍ਰਮਾਣੂ ਹਥਿਆਰ ਨਾ ਬਣਾਉਣ 'ਤੇ ਸਹਿਮਤ ਹੋ ਗਏ ਹਨ, ਹਾਲਾਂਕਿ ਇਰਾਨ ਨੇ ਅਜੇ ਤੱਕ ਸਿੱਧੀ ਗੱਲਬਾਤ ਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ- ਹੁਣ ਜੰਗਬੰਦੀ ਚਾਹੁੰਦੈ ਅਮਰੀਕਾ ! ਇਰਾਨ ਨੂੰ ਸੀਜ਼ਫਾਇਰ ਲਈ ਭੇਜ'ਤੀ ਸ਼ਰਤਾਂ ਦੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ (ਤਸਵੀਰਾਂ)
NEXT STORY