ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਦਿਨੋਂ-ਦਿਨ ਤਣਾਅ ਵਧਦਾ ਜਾ ਰਿਹਾ ਹੈ ਤੇ ਅਮਰੀਕਾ-ਇਰਾਨ ਵੱਲੋਂ ਇਕ ਦੂਜੇ ਦੇ ਫ਼ੌਜੀ ਟਿਕਾਣਿਆਂ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਇਰਾਨ ਨੇ ਅਮਰੀਕਾ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਜਾਂ ਸਮਝੌਤੇ ਦੀ ਪੇਸ਼ਕਸ਼ ਨੂੰ ਕੋਰੀ ਨਾਂਹ ਕਰ ਦਿੱਤੀ ਹੈ। ਇਰਾਨੀ ਲੀਡਰਸ਼ਿਪ ਨੇ ਐਲਾਨ ਕੀਤਾ ਹੈ ਕਿ ਮੌਜੂਦਾ ਸਮੇਂ ਰਾਸ਼ਟਰੀ ਸੁਰੱਖਿਆ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੈ।
ਅਮਰੀਕੀ ਪ੍ਰਸ਼ਾਸਨ ਵੱਲੋਂ ਇਰਾਨ 'ਤੇ ਲਗਾਈ ਗਈ ਸਖ਼ਤ ਸਮੁੰਦਰੀ ਨਾਕਾਬੰਦੀ ਅਤੇ ਫੌਜੀ ਕਮਾਂਡਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਦਾਅਵਿਆਂ ਤੋਂ ਬਾਅਦ ਇਰਾਨ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਰਾਨ ਦਾ ਕਹਿਣਾ ਹੈ ਕਿ ਜਦੋਂ ਤੱਕ ਅਮਰੀਕਾ ਆਪਣਾ ਹਮਲਾਵਰ ਰੁਖ਼ ਅਤੇ ਆਰਥਿਕ ਪਾਬੰਦੀਆਂ ਖ਼ਤਮ ਨਹੀਂ ਕਰਦਾ, ਉਦੋਂ ਤੱਕ ਦੋਵਾਂ ਦੇਸ਼ਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੋ ਸਕਦੀ।
ਇਹ ਵੀ ਪੜ੍ਹੋ- ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ ਸਰਕਾਰ ਨੇ ਦਿੱਤਾ ਵੱਡਾ ਝਟਕਾ
ਇਰਾਨ ਦੇ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਅਮਰੀਕੀ ਦਬਾਅ ਅੱਗੇ ਨਹੀਂ ਝੁਕਣਗੇ। ਉਨ੍ਹਾਂ ਨੇ ਦੇਸ਼ ਦੀ ਫੌਜੀ ਸਮਰੱਥਾ, ਏਅਰ ਡਿਫੈਂਸ ਸਿਸਟਮ ਅਤੇ ਮਿਜ਼ਾਈਲ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਕਿਸੇ ਵੀ ਸੰਭਾਵੀ ਬਾਹਰੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਇਰਾਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਵਰਗੇ ਦੇਸ਼ ਦੋਵਾਂ ਧਿਰਾਂ ਵਿਚਾਲੇ ਸ਼ਾਂਤੀ ਲਈ ਵਿਚੋਲਗੀ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਰਾਨ ਦੇ ਇਸ ਐਲਾਨ ਨਾਲ ਮਿਡਲ ਈਸਟ 'ਚ ਜੰਗ ਦਾ ਖ਼ਤਰਾ ਹੋਰ ਜ਼ਿਆਦਾ ਵਧ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿਸਤਾਨੀ ਕੁੜੀ ਦੇ ਆਨਰ ਕਿਲਿੰਗ ਮਾਮਲੇ 'ਚ ਇਟਲੀ ਦੀ ਅਦਾਲਤ ਨੇ ਸੁਣਾਇਆ ਇਤਿਹਾਸਿਕ ਫ਼ੈਸਲਾ
NEXT STORY