ਤਹਿਰਾਨ(ਏ.ਐਫ.ਪੀ.)- ਈਰਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨਵੇਂ ਕੋਰੋਨਾਵਾਇਰਸ ਕਾਰਨ ਦੇਸ਼ ਵਿਚ 85 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਦੁਨੀਆਂ ਦੇ ਸਭ ਤੋਂ ਪ੍ਰਭਾਵਤ ਦੇਸ਼ਾਂ ਵਿਚ ਇਕ ਦਿਨ ਹੋਈਆਂ ਸਭ ਤੋਂ ਵਧੇਰੇ ਮੌਤਾਂ ਵਿਚ ਇਕ ਹੈ। ਇਸ ਦੀ ਜਾਣਕਾਰੀ ਮੀਡੀਆ ਵਲੋਂ ਦਿੱਤੀ ਗਈ ਹੈ।
ਸਿਹਤ ਮੰਤਰਾਲੇ ਦੇ ਬੁਲਾਰੇ ਕੀਯਾਨੌਸ਼ ਜਹਾਂਪੌਰ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਪਿਛਲੇ 24 ਘੰਟਿਆਂ ਵਿਚ ਕੋਵੀਡ-19 ਬਿਮਾਰੀ ਨਾਲ ਇਨਫੈਕਟਡ 85 ਲੋਕਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਦੁਨੀਆ ਦੇ 127 ਦੇਸ਼ਾਂ ਵਿਚ ਫੈਲ ਚੁੱਕਾ ਹੈ। ਕੋਰੋਨਾਵਾਇਰਸ ਦਾ ਕਹਿਰ ਚੀਨ ਵਿਚ ਤਾਂ ਘੱਟ ਰਿਹਾ ਹੈ ਪਰ ਦੁਨੀਆਭਰ ਦੇ ਦੂਜੇ ਦੇਸ਼ਾਂ ਵਿਚ ਇਨਫੈਕਟਿਡ ਹੋਣ ਵਾਲਿਆਂ ਅਤੇ ਮਰਨ ਵਾਲਿਆਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਨਾਲ ਦੁਨੀਆ ਵਿਚ 5,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਸ਼ਵ ਵਿਚ ਕੁੱਲ 1,37,882 ਲੋਕ ਇਨਫੈਕਟਿਡ ਹਨ ਜਦਕਿ ਕੁੱਲ 70,712 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਕੋਰੋਨਾਵਾਇਰਸ ਨੂੰ ਲੈ ਕੇ ਗੁਆਂਢੀਆਂ ਦੀ ਮਦਦ ਨੂੰ ਤਿਆਰ :ਪਾਕਿ ਅਧਿਕਾਰੀ
NEXT STORY