ਤਹਿਰਾਨ (ਵਾਰਤਾ)- ਈਰਾਨ ਨੇ ਆਸਟ੍ਰੇਲੀਆ ਵਲੋਂ ਈਰਾਨੀ ਵਿਅਕਤੀਆਂ ਅਤੇ ਸੰਗਠਨਾਂ 'ਤੇ ਪਾਬੰਦੀਆਂ ਲਗਾਉਣ ਦੀ ਨਿੰਦਾ ਕਰਦੇ ਹੋਏ ਇਸ ਨੂੰ ਦੇਸ਼ ਦੇ ਅੰਦਰੂਨੀ ਮਾਮਲਿਆਂ 'ਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਨਸੀਰ ਕਨਾਨੀ ਨੇ ਸ਼ਨੀਵਾਰ ਨੂੰ ਮੰਤਰਾਲਾ ਦੇ ਇਕ ਬਿਆਨ 'ਚ ਕਿਹਾ ਕਿ ਆਸਟ੍ਰੇਲੀਆਈ ਸਰਕਾਰ ਸਾਲਾਂ ਤੋਂ ਆਸਟ੍ਰੇਲੀਆ ਦੇ ਮੂਲ ਵਾਸੀਆਂ, ਕੈਦੀਆਂ ਅਤੇ ਸ਼ਰਨਾਰਥੀਆਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਨੇ ਈਰਾਨ ਵਿਰੋਧੀ ਅੱਤਵਾਦੀ ਅਤੇ ਵੱਖਵਾਦੀ ਸਮੂਹਾਂ ਨੂੰ ਵੀ ਪਨਾਹ ਦਿੱਤੀ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਆਸਟ੍ਰੇਲੀਆਈ ਸਰਕਾਰ ਨੇ 6 ਈਰਾਨੀਆਂ ਅਤੇ ਈਰਾਨ ਦੀ ਨੈਤਿਕਤਾ ਪੁਲਸ ਅਤੇ ਬਾਸੀਜ ਵਾਲੰਟੀਅਰ ਫੋਰਸ 'ਤੇ ਪਾਬੰਦੀਆਂ ਦਾ ਐਲਾਨ ਕੀਤਾ ਸੀ, ਜਿਸ ਨੂੰ ਉਹ 'ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਦੁਰਵਿਵਹਾਰ' ਕਹਿੰਦੇ ਹਨ। 16 ਸਤੰਬਰ ਨੂੰ ਤਹਿਰਾਨ ਦੇ ਇੱਕ ਹਸਪਤਾਲ ਵਿੱਚ 22 ਸਾਲਾ ਮਾਹਸਾ ਅਮੀਨੀ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਈਰਾਨ ਨੇ ਅਮਰੀਕਾ ਅਤੇ ਕੁਝ ਹੋਰ ਪੱਛਮੀ ਦੇਸ਼ਾਂ 'ਤੇ ਦੇਸ਼ 'ਚ ਦੰਗੇ ਭੜਕਾਉਣ ਅਤੇ ਅੱਤਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ।
ਹੁਣ ਕੈਨੇਡਾ ਦੇ ਐਡਮਿੰਟਨ ਤੋਂ ਆਈ ਦੁਖ਼ਭਰੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ
NEXT STORY