ਇੰਟਰਨੈਸ਼ਨਲ ਡੈਸਕ- ਇਰਾਨ 'ਚ ਹੋਏ ਅਮਰੀਕੀ-ਇਜ਼ਰਾਈਲੀ ਹਮਲਿਆਂ 'ਚ ਇਰਾਨੀ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ਤੋਂ ਬਾਅਦ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ਵਧ ਗਿਆ ਹੈ। ਇਰਾਨ ਨੇ ਖਾਮੇਨੇਈ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਅਤੇ ਉਸ ਦੇ ਸਾਥੀ ਦੇਸ਼ਾਂ 'ਤੇ ਹਮਲੇ ਤੇਜ਼ ਕਰ ਦਿੱਤੇ ਹਨ। ਇਸੇ ਦੌਰਾਨ ਐਤਵਾਰ ਦੇਰ ਰਾਤ ਅਤੇ ਸੋਮਵਾਰ ਸਵੇਰੇ ਇਰਾਨ ਵੱਲੋਂ ਕੀਤੇ ਗਏ ਜਵਾਬੀ ਹਮਲਿਆਂ ਨੇ ਸੰਯੁਕਤ ਅਰਬ ਅਮੀਰਾਤ ਦੇ ਕਈ ਸ਼ਹਿਰਾਂ 'ਚ ਦਹਿਸ਼ਤ ਮਚਾ ਦਿੱਤੀ ਹੈ ਤੇ ਇੱਥੇ ਹਮਲਿਆਂ 'ਚ 3 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਅਨੁਸਾਰ, ਸੈਟੇਲਾਈਟ ਤਸਵੀਰਾਂ ਵਿੱਚ ਹਮਲਿਆਂ ਤੋਂ ਬਾਅਦ ਦੁਬਈ ਦੇ ਕਈ ਪ੍ਰਮੁੱਖ ਹਿੱਸਿਆਂ ਵਿੱਚੋਂ ਧੂੰਆਂ ਉੱਠਦਾ ਸਾਫ਼ ਦੇਖਿਆ ਜਾ ਸਕਦਾ ਹੈ।

ਤਾਜ਼ਾ ਸੈਟੇਲਾਈਟ ਤਸਵੀਰਾਂ ਵਿੱਚ ਦੁਬਈ ਦੀਆਂ ਉੱਚੀਆਂ ਇਮਾਰਤਾਂ, ਖਾਸ ਕਰਕੇ ਬੁਰਜ ਖਲੀਫਾ ਅਤੇ ਪਾਮ ਜੁਮੇਰਾਹ ਦੇ ਨੇੜਲੇ ਇਲਾਕਿਆਂ ਵਿੱਚ ਧਮਾਕਿਆਂ ਤੋਂ ਬਾਅਦ ਕਾਲਾ ਧੂੰਆਂ ਫੈਲਿਆ ਹੋਇਆ ਦਿਖਾਈ ਦੇ ਰਿਹਾ ਹੈ। ਇਰਾਨੀ ਮਿਜ਼ਾਈਲਾਂ ਨੂੰ ਰੋਕਣ ਦੌਰਾਨ ਡਿੱਗੇ ਮਲਬੇ ਕਾਰਨ ਕਈ ਥਾਵਾਂ 'ਤੇ ਅੱਗ ਲੱਗਣ ਦੀਆਂ ਖ਼ਬਰਾਂ ਹਨ। ਦੁਬਈ ਦੇ ਨਾਲ-ਨਾਲ ਸ਼ਾਰਜਾਹ ਅਤੇ ਬਹਿਰੀਨ ਵਿੱਚ ਵੀ ਕਈ ਧਮਾਕੇ ਸੁਣੇ ਗਏ ਹਨ। ਇੱਥੇ ਸਥਿਤ ਅਮਰੀਕੀ ਫੌਜੀ ਟਿਕਾਣਿਆਂ ਅਤੇ ਤੇਲ ਦੇ ਭੰਡਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅਮਰੀਕਾ ਨੇ ਇੰਝ ਮਾਰਿਆ ਖ਼ਾਮੇਨੇਈ ! ਭਿਆਨਕ ਹਮਲਿਆਂ ਦੀ ਵੀਡੀਓ ਕੀਤੀ ਜਾਰੀ
ਇਰਾਨੀ ਹਮਲਿਆਂ ਦੇ ਮੱਦੇਨਜ਼ਰ ਦੁਬਈ, ਸ਼ਾਰਜਾਹ ਅਤੇ ਅਬੂ ਧਾਬੀ ਦੇ ਹਵਾਈ ਅੱਡੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਹਜ਼ਾਰਾਂ ਭਾਰਤੀ ਯਾਤਰੀਆਂ ਸਮੇਤ ਲੱਖਾਂ ਸੈਲਾਨੀ ਹਵਾਈ ਅੱਡਿਆਂ 'ਤੇ ਫਸੇ ਹੋਏ ਹਨ। ਯੂ.ਏ.ਈ. ਦੇ ਰੱਖਿਆ ਮੰਤਰਾਲੇ ਨੇ ਕਈ ਡਰੋਨਾਂ ਨੂੰ ਹਵਾ ਵਿੱਚ ਨਸ਼ਟ ਕਰਨ ਦਾ ਦਾਅਵਾ ਕੀਤਾ ਹੈ, ਪਰ ਮਲਬਾ ਡਿੱਗਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਕੁਝ ਨਾਗਰਿਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਇਰਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਜਾਂ ਇਜ਼ਰਾਈਲ ਨੇ ਉਨ੍ਹਾਂ ਦੀ ਧਰਤੀ 'ਤੇ ਹੋਰ ਹਮਲੇ ਕੀਤੇ, ਤਾਂ ਦੁਬਈ ਅਤੇ ਹੋਰ ਖਾੜੀ ਸ਼ਹਿਰਾਂ ਨੂੰ ਇਸ ਤੋਂ ਵੀ ਭਿਆਨਕ ਨਤੀਜੇ ਭੁਗਤਣੇ ਪੈਣਗੇ। ਦੂਜੇ ਪਾਸੇ, ਯੂ.ਏ.ਈ. ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਕਰਾਂ ਅਤੇ ਸੁਰੱਖਿਅਤ ਥਾਵਾਂ 'ਤੇ ਹੀ ਰਹਿਣ, ਜਦੋਂ ਤੱਕ ਇਹ ਤਣਾਅਪੂਰਨ ਮਾਹੌਲ ਸ਼ਾਂਤ ਨਹੀਂ ਹੋ ਜਾਂਦਾ।

ਇਹ ਵੀ ਪੜ੍ਹੋ- 'ਫਸੇ' ਯਾਤਰੀਆਂ ਲਈ ਏਅਰਲਾਈਨ ਕੰਪਨੀਆਂ ਦਾ ਵੱਡਾ ਐਲਾਨ ! ਖ਼ਤਮ ਹੋਈ ਸਾਰੀ ਟੈਂਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਈਰਾਨ-ਇਜ਼ਰਾਈਲ ਜੰਗ ਵਿਚਾਲੇ ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ, ਮੂਧੇ ਮੂੰਹ ਡਿੱਗਾ ਸੈਂਸੈਕਸ
NEXT STORY