ਤਹਿਰਾਨ -ਈਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਅਰਾਗਚੀ ਨੇ ਕਿਹਾ ਹੈ ਕਿ ਬ੍ਰਿਟੇਨ, ਫਰਾਂਸ ਅਤੇ ਜਰਮਨੀ (ਈ3) ਨੂੰ ਉਨ੍ਹਾਂ ਦੇ ਦੇਸ਼ ’ਤੇ ਪਾਬੰਦੀਆਂ ਲਗਾ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ ਐੱਨ. ਐੱਸ. ਸੀ.) ਦੀ ਭਰੋਸੇਯੋਗਤਾ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ। ਅਰਾਗਚੀ ਨੇ ਕਿਹਾ ਕਿ ਈ3 ਦੇਸ਼ਾਂ ਕੋਲ 2015 ਦੇ ਪ੍ਰਮਾਣੂ ਸਮਝੌਤੇ ਦੇ ਪ੍ਰਾਵਧਾਨਾਂ ਜਾਂ ਯੂ. ਐੱਨ. ਐੱਸ. ਸੀ. ਮਤਾ 2231 ਦੇ ਉਪਬੰਧਾਂ ਨੂੰ ਲਾਗੂ ਕਰਨ ਲਈ ‘ਕਾਨੂੰਨੀ, ਰਾਜਨੀਤਿਕ ਅਤੇ ਨੈਤਿਕ ਆਧਾਰ’ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਈ3 ਨੂੰ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣਾ ਚਾਹੀਦਾ ਹੈ ਜੋ ਸੁਰੱਖਿਆ ਪ੍ਰੀਸ਼ਦ ’ਚ ਮਤਭੇਦ ਨੂੰ ਵਧਾਏ ਜਾਂ ਉਸਦੇ ਕੰਮਕਾਜ ’ਤੇ ਗੰਭੀਰ ਪ੍ਰਭਾਵ ਪਾਏ।
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਇਸ ਦੇਸ਼ ਦੀ ਧਰਤੀ, ਰਿਕਟਰ ਪੈਮਾਨੇ 'ਤੇ 5.8 ਰਹੀ ਤੀਬਰਤਾ
NEXT STORY