ਇੰਟਰਨੈਸ਼ਨਲ ਡੈਸਕ : ਈਰਾਨ ਅਤੇ ਪਾਕਿਸਤਾਨ ਵਿਚਾਲੇ ਵਿਵਾਦ ਜਾਰੀ ਹੈ। ਈਰਾਨ ਨੇ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਕੀਤੀ ਹੈ। ਇਸ ਹਮਲੇ ਵਿੱਚ ਜੈਸ਼ ਅਲ-ਅਦਲ ਕਮਾਂਡਰ ਇਸਮਾਈਲ ਸ਼ਾਹ ਬਖਸ਼ ਮਾਰਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਰਾਨੀ ਫੌਜ ਨੇ ਪਾਕਿਸਤਾਨੀ ਸਰਹੱਦ 'ਚ ਦਾਖਲ ਹੋ ਕੇ ਅੱਤਵਾਦੀ ਸੰਗਠਨ ਜੈਸ਼-ਅਲ-ਅਦਲ ਦੇ ਚੋਟੀ ਦੇ ਕਮਾਂਡਰ ਇਸਮਾਈਲ ਸ਼ਾਹ ਬਖਸ਼ ਅਤੇ ਉਸ ਦੇ ਕੁਝ ਸਾਥੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਮਾਰ ਦਿੱਤਾ। ਇਸ ਤੋਂ ਪਹਿਲਾਂ ਹਾਲ ਹੀ 'ਚ ਈਰਾਨ ਨੇ ਪਾਕਿਸਤਾਨ ਦੀ ਸਰਹੱਦ 'ਤੇ ਹਵਾਈ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਪਾਕਿਸਤਾਨ ਨੇ ਵੀ ਈਰਾਨ 'ਤੇ ਜਵਾਬੀ ਕਾਰਵਾਈ ਕੀਤੀ ਸੀ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ।
ਕਦੋਂ ਹੋਇਆ ਸੀ ਜੈਸ਼ ਅਲ-ਅਦਲ ਦਾ ਗਠਨ ?
ਜੈਸ਼ ਅਲ-ਅਦਲ ਦਾ ਗਠਨ ਸਾਲ 2012 ਵਿੱਚ ਹੋਇਆ ਸੀ। ਜੈਸ਼ ਅਲ-ਅਦਲ ਈਰਾਨ ਦੇ ਸਿਸਤਾਨ-ਬਲੂਚਿਸਤਾਨ ਸੂਬੇ ਦਾ ਇੱਕ ਸੁੰਨੀ ਅੱਤਵਾਦੀ ਸਮੂਹ ਹੈ। ਈਰਾਨ ਦੀ ਸਰਕਾਰ ਇਸ ਸੰਗਠਨ ਨੂੰ ਅੱਤਵਾਦੀ ਸੰਗਠਨ ਮੰਨਦੀ ਹੈ। ਇਸ ਸੰਗਠਨ ਨੂੰ ਈਰਾਨ 'ਚ ਕਈ ਹਮਲਿਆਂ 'ਚ ਸ਼ਾਮਲ ਮੰਨਿਆ ਜਾਂਦਾ ਹੈ। ਪਿਛਲੇ ਸਾਲ ਦਸੰਬਰ 'ਚ ਸਿਸਤਾਨ ਬਲੋਚਿਸਤਾਨ ਸੂਬੇ 'ਚ ਇਕ ਪੁਲਸ ਸਟੇਸ਼ਨ 'ਤੇ ਹਮਲਾ ਹੋਇਆ ਸੀ। ਇਸ ਹਮਲੇ ਵਿੱਚ 11 ਪੁਲਸ ਮੁਲਾਜ਼ਮ ਮਾਰੇ ਗਏ ਸਨ। ਇਸ ਹਮਲੇ ਪਿੱਛੇ ਜੈਸ਼ ਅਲ-ਅਦਲ ਦਾ ਹੱਥ ਵੀ ਦੱਸਿਆ ਜਾ ਰਿਹਾ ਹੈ।
ਆਸਟ੍ਰੇਲੀਆ ਨੇ ਯੂਕ੍ਰੇਨ ਦੇ ਸਮਰਥਨ 'ਚ ਦਰਜਨਾਂ ਰੂਸੀ ਨਾਗਰਿਕਾਂ ਤੇ ਸੰਸਥਾਵਾਂ 'ਤੇ ਲਗਾਈਆਂ ਪਾਬੰਦੀਆਂ
NEXT STORY