ਤਹਿਰਾਨ- ਈਰਾਨ ਦੇ ਸੀਨੀਅਰ ਸੰਸਦ ਮੈਂਬਰ ਅਤੇ ਅਫਗਾਨਿਸਤਾਨ ਵਿਚ ਦੇਸ਼ ਦੇ ਸਾਬਕਾ ਰਾਜਦੂਤ ਐੱਫ. ਹੁਸੈਨ ਮਾਲੇਕੀ ਨੇ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਪ੍ਰਮੁੱਖ ਫੈਜ ਹਮੀਦ ਮੌਜੂਦਾ ਸਮੇਂ ਵਿਚ ਪੰਜਸ਼ੀਰ ਸੂਬੇ ਵਿਚ ਹਨ ਅਤੇ ਉਨ੍ਹਾਂ ਨੇ ਕਾਬੁਲ ਵਿਚ ਤਾਲਿਬਾਨ ਕੈਬਨਿਟ ਦੇ ਗਠਨ ਵਿਚ ਅਹਿਮ ਕਿਰਦਾਰ ਨਿਭਾਇਆ ਹੈ।
ਤਹਿਰਾਨ ਟਾਈਮਸ ਦੀ ਰਿਪੋਰਟ ਮੁਤਾਬਕ ਮਾਲੇਕੀ ਨੇ ਸੁਝਾਅ ਦਿੱਤਾ ਹੈ ਕਿ ਈਰਾਨ ਦੇ ਵਿਦੇਸ਼ ਮੰਤਰਾਲਾ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਅਫਗਾਨ ਸਮੱਸਿਆ ਦੇ ਹੱਲ ਲਈ ਰੂਸ, ਚੀਨ, ਈਰਾਨ ਅਤੇ ਪਾਕਿਸਤਾਨ ਵਿਚਾਲੇ ਮੀਟਿੰਗ ਹੋਣੀ ਚਾਹੀਦੀ ਹੈ। ਉਹ ਈਰਾਨ ਦੀ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਕਮੇਟੀ ਦੇ ਵੀ ਮੈਂਬਰ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਾਕਿਸਤਾਨ ਦੀ ਦਖਲਅੰਦਾਜ਼ੀ ਕਰਨ ਅਤੇ ਅਫਗਾਨਿਸਤਾਨ ਵਿਚ ਅਮਰੀਕੀ ਸਥਿਤੀ ਬਣਾਏ ਰੱਖਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਹੈ।
ਅਮਰੀਕਾ ’ਚ ਗ੍ਰੀਨ ਕਾਰਡ ਲਈ ਨਵੇਂ ਬਿੱਲ ਦੀ ਤਿਆਰੀ, ਭਾਰਤੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
NEXT STORY