ਇਸਲਾਮਾਬਾਦ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ 2 ਦਰਜਨ ਅਸੰਤੁਸ਼ਟ ਸੰਸਦ ਮੈਂਬਰਾਂ ਤੋਂ ਨਾਰਾਜ਼ ਪਾਰਟੀ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਇਥੇ ਸਿੰਧ ਹਾਊਸ 'ਤੇ ਧਾਵਾ ਬੋਲ ਦਿੱਤਾ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀ. ਟੀ. ਆਈ. ਦੇ ਇਨ੍ਹਾਂ ਸੰਸਦ ਮੈਂਬਰਾਂ ਨੂੰ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੁਆਰਾ ਸੰਚਾਲਿਤ ਸਿੰਧ ਹਾਊਸ 'ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਯੂਕ੍ਰੇਨ 'ਚ ਜੰਗ ਦੇ ਚੱਲਦੇ ਹੁਣ ਤੱਕ 65 ਲੱਖ ਲੋਕ ਹੋਏ ਚੁੱਕੇ ਹਨ ਬੇਘਰ : UN
ਟੈਲੀਵਿਜ਼ਨ ਫੁਟੇਜ 'ਚ ਪੀ. ਟੀ. ਆਈ. ਦੇ ਦਰਜਨਾਂ ਕਾਰਕੁੰਨਾਂ ਨੂੰ ਸਿੰਧ ਹਾਊਸ 'ਚ ਦਾਖਲ ਹੁੰਦੇ ਅਤੇ ਅਸੰਤੁਸ਼ਟ ਸੰਸਦ ਮੈਂਬਰਾਂ ਦੇ ਸਮੂਹ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੇਖਿਆ ਗਿਆ ਹੈ।ਪੀ. ਟੀ. ਆਈ. ਦੇ ਕਰੀਬ 2 ਦਰਜਨ ਅਸੰਤੁਸ਼ਟ ਸੰਸਦ ਮੈਂਬਰਾਂ ਨੇ ਵਿਰੋਧੀ ਧਿਰ ਵੱਲੋਂ ਸੰਸਦ 'ਚ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ’ਤੇ ਖ਼ਾਨ ਖ਼ਿਲਾਫ਼ ਵੋਟ ਪਾਉਣ ਦੀ ਧਮਕੀ ਦਿੱਤੀ ਹੈ।
ਇਹ ਵੀ ਪੜ੍ਹੋ : ਪੁਤਿਨ ਨੇ ਮਾਸਕੋ 'ਚ ਕੀਤੀ ਵਿਸ਼ਾਲ ਰੈਲੀ, ਯੂਕ੍ਰੇਨ ਦੇ ਸ਼ਹਿਰ 'ਤੇ ਜਾਨਲੇਵਾ ਹਮਲੇ ਵਧਾਏ ਗਏ
ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਲਗਭਗ 100 ਸੰਸਦ ਮੈਂਬਰਾਂ ਨੇ 8 ਮਾਰਚ ਨੂੰ ਨੈਸ਼ਨਲ ਅਸੈਂਬਲੀ ਸਕੱਤਰੇਤ ਦੇ ਸਾਹਮਣੇ ਬੇਭਰੋਸਗੀ ਮਤਾ ਪੇਸ਼ ਕੀਤਾ, ਜਿਸ ਵਿੱਚ ਦੋਸ਼ ਲਾਇਆ ਕਿ ਖਾਨ ਦੀ ਅਗਵਾਈ ਵਾਲੀ ਪੀ. ਟੀ. ਆਈ. ਸਰਕਾਰ ਵਿੱਤੀ ਸੰਕਟ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਲਈ ਜ਼ਿੰਮੇਵਾਰ ਹੈ। ਜ਼ਿਕਰਯੋਗ ਹੈ ਕਿ 21 ਮਾਰਚ ਨੂੰ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਬੁਲਾਇਆ ਜਾ ਸਕਦਾ ਹੈ ਅਤੇ ਬੇਭਰੋਸਗੀ ਮਤੇ 'ਤੇ 28 ਮਾਰਚ ਨੂੰ ਵੋਟਿੰਗ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੁਲਤਾਰ ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਯੂਕ੍ਰੇਨ 'ਚ ਜੰਗ ਦੇ ਚੱਲਦੇ ਹੁਣ ਤੱਕ 65 ਲੱਖ ਲੋਕ ਹੋਏ ਚੁੱਕੇ ਹਨ ਬੇਘਰ : UN
NEXT STORY