ਡਬਲਿਨ- ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ, ਜਿਨ੍ਹਾਂ ਦੀ ਉਲੰਘਣਾ 'ਤੇ ਵੱਖ-ਵੱਖ ਦੇਸ਼ਾਂ ਵਿਚ ਜੁਰਮਾਨਾ ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਆਇਰਲੈਂਡ ਦੇ ਖੇਤੀਬਾੜੀ ਮੰਤਰੀ ਡਾਰਾ ਕੈਲੇਰੀ ਨੂੰ ਕੋਰੋਨਾ ਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਅਸਤੀਫਾ ਦੇਣਾ ਪਿਆ ਹੈ। ਆਇਰਲੈਂਡ ਦੇ ਪ੍ਰਧਾਨ ਮੰਤਰੀ ਮਿਚੇਲ ਮਾਰਟਿਨ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਅਸਤੀਫਾ ਸਵਿਕਾਰ ਕਰ ਲਿਆ ਹੈ।
ਬਿਆਨ ਮੁਤਾਬਕ ਕੈਲੇਰੀ ਨੇ ਬੁੱਧਵਾਰ ਨੂੰ 80 ਲੋਕਾਂ ਨਾਲ ਰਾਤ ਦੇ ਖਾਣੇ ਦੀ ਦਾਵਤ ਰੱਖੀ ਸੀ। ਪੀ. ਐੱਮ. ਮਾਰਟਿਨ ਨੇ ਕਿਹਾ ਕਿ ਕੈਲੇਰੀ ਨੇ ਖਾਣੇ ਦੀ ਦਾਵਤ ਵਿਚ ਸ਼ਾਮਲ ਹੋ ਕੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ, "ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਦੇ ਮੱਦੇਨਜ਼ਰ ਪੂਰੀ ਦੁਨੀਆ ਦੇ ਲੋਕ ਬਹੁਤ ਸਾਰੀਆਂ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹੋਏ ਹਨ। ਇਸ ਲਈ ਇਹ ਪ੍ਰੋਗਰਾਮ ਵੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਆਯੋਜਿਤ ਕੀਤਾ ਜਾਣਾ ਚਾਹੀਦਾ ਸੀ।"
ਜ਼ਿਕਰਯੋਗ ਹੈ ਕਿ ਆਇਰਲੈਂਡ ਵਿਚ 27 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ, ਜਦੋਂ ਕਿ 1,776 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਅਜਿਹੇ ਵਿਚ ਮੰਤਰੀਆਂ ਨੂੰ ਅਜਿਹੀਆਂ ਪਾਬੰਦੀਆਂ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਸੀ ਪਰ ਉਨ੍ਹਾਂ ਗੈਰ-ਜ਼ਿੰਮੇਵਾਰੀ ਦਿਖਾ ਕੇ ਕਈਆਂ ਦੀ ਜਾਨ ਖਤਰੇ ਵਿਚ ਪਾਈ ਹੈ।
ਰੂਸ 'ਚ ਜਿਨ੍ਹਾਂ 100 ਲੋਕਾਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ ਉਨ੍ਹਾਂ ਦੀ ਹੈਲਥ ਰਿਪੋਰਟ ਆਈ ਸਾਹਮਣੇ
NEXT STORY