ਵਾਸ਼ਿੰਗਟਨ (ਏਜੰਸੀ)- ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਫਰਵਰੀ ਦੇ ਸ਼ੁਰੂ ਵਿਚ ਅਮਰੀਕਾ ਦਾ ਦੌਰਾ ਕਰਨ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਜ਼ਿਕਰਯੋਗ ਹੈ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ 20 ਜਨਵਰੀ ਨੂੰ ਅਮਰੀਕਾ ਵਿਚ ਸੱਤਾ ਦੀ ਵਾਗਡੋਰ ਸੰਭਾਲਣ ਜਾ ਰਹੇ ਹਨ।
ਨਿਕੇਈ ਅਖਬਾਰ ਦੀ ਰਿਪੋਰਟ ਮੁਤਾਬਕ ਇਸ਼ੀਬਾ ਨੇ ਫਰਵਰੀ ਜਾਂ ਬਾਅਦ ਵਿੱਚ ਟਰੰਪ ਨੂੰ ਮਿਲਣ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ ਅਤੇ ਟਰੰਪ ਦੀ ਟੀਮ ਨਾਲ ਆਪਣੀਆਂ ਕਾਰਵਾਈਆਂ ਦਾ ਤਾਲਮੇਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਈਆਂ ਸਨ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੇ ਜਿੱਤ ਹਾਸਲ ਕੀਤੀ ਹੈ। ਟਰੰਪ ਨੇ ਪਹਿਲਾਂ 2016-2020 ਤੱਕ ਅਮਰੀਕੀ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ ਸੀ।
ਭਾਰਤ-ਆਸਟ੍ਰੇਲੀਆ ਸਮਝੌਤੇ ਦੇ ਦੋ ਸਾਲ ਪੂਰੇ, ਭਾਰਤ ਦੇ ਨਿਰਯਾਤ 'ਚ 14% ਦਾ ਵਾਧਾ
NEXT STORY