ਇਸਲਾਮਾਬਾਦ (ਭਾਸ਼ਾ)- ਇਸਲਾਮਾਬਾਦ ਹਾਈ ਕੋਰਟ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਅਪੀਲ ’ਤੇ ਅਗਲੇ ਹਫ਼ਤੇ ਸੁਣਵਾਈ ਕਰੇਗਾ। ਖਾਨ (70) ਨੂੰ ਸੈਸ਼ਨ ਅਦਾਲਤ ਨੇ 5 ਅਗਸਤ ਨੂੰ ਸਰਕਾਰੀ ਤੋਹਫ਼ਿਆਂ ਦੀ ਵਿਕਰੀ ਤੋਂ ਪ੍ਰਾਪਤ ਆਮਦਨ ਛੁਪਾਉਣ ਦੇ ਮਾਮਲੇ ਵਿੱਚ 3 ਸਾਲ ਦੀ ਸਜ਼ਾ ਸੁਣਾਈ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਖਾਨ ਇਸ ਸਮੇਂ ਪੰਜਾਬ ਸੂਬੇ ਦੀ ਅਟਕ ਜੇਲ੍ਹ ਵਿੱਚ ਬੰਦ ਹਨ। ਸਾਬਕਾ ਕ੍ਰਿਕਟਰ ਨੇ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ, ਜਿਸ ਨੇ ਉਸ ਦੀ ਅਪੀਲ ’ਤੇ ਸੁਣਵਾਈ ਲਈ ਚੀਫ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਦੀ ਅਗਵਾਈ ’ਚ ਡਵੀਜ਼ਨ ਬੈਂਚ ਦਾ ਗਠਨ ਕੀਤਾ ਸੀ। ਬੈਂਚ ਵੱਲੋਂ 22 ਅਗਸਤ ਨੂੰ ਸੁਣਵਾਈ ਸ਼ੁਰੂ ਕਰਨ ਦੀ ਸੰਭਾਵਨਾ ਹੈ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਨੇ ਖਾਨ ਨੂੰ ਦੋਸ਼ੀ ਠਹਿਰਾਇਆ, ਕਿਉਂਕਿ ਉਸ ਦਾ ਅਜਿਹਾ ਕਰਨ ਦਾ ਇਰਾਦਾ ਪਹਿਲਾਂ ਤੋਂ ਹੀ ਸੀ ਅਤੇ ਉਸ ’ਤੇ 1 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਉਸ ਨੂੰ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਹੇਠਲੀ ਅਦਾਲਤ ਦੇ ਫੈਸਲੇ ਦਾ ਇਹ ਵੀ ਮਤਲਬ ਹੈ ਕਿ ਖਾਨ ਨੂੰ ਆਮ ਚੋਣਾਂ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ।
Aus ’ਚ ਖ਼ਾਲਿਸਤਾਨੀਆਂ ਸਾਹਮਣੇ ਡਟੇ ਭਾਰਤੀ ਪ੍ਰਵਾਸੀ, ‘ਗਲੀ-ਗਲੀ ’ਚ ਸ਼ੋਰ ਹੈ, ਖ਼ਾਲਿਸਤਾਨੀ ਚੋਰ ਹਨ’ ਦੇ ਲਾਏ ਨਾਅਰੇ
NEXT STORY