ਵਾਸ਼ਿੰਗਟਨ (ਮਪ) - ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗਾਜ਼ਾ 'ਚ ਇਜ਼ਰਾਈਲ ਵੱਲੋਂ ਅਮਰੀਕਾ ਦੁਆਰਾ ਸਪਲਾਈ ਕੀਤੇ ਗਏ ਹਥਿਆਰਾਂ ਦੀ ਵਰਤੋਂ ਨਾਲ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਹੋ ਸਕਦੀ ਹੈ, ਪਰ ਜੰਗ ਜਾਰੀ ਰਹਿਣ ਕਾਰਨ ਅਮਰੀਕੀ ਅਧਿਕਾਰੀਆਂ ਕੋਲ ਅਜੇ ਤੱਕ ਇਸ ਦੇ ਪੂਰੇ ਸਬੂਤ ਨਹੀਂ ਹਨ।
ਅਮਰੀਕਾ ਦੇ ਸਹਿਯੋਗੀ ਨੇ ਗਾਜ਼ਾ ਵਿੱਚ ਜੰਗ ਛੇੜ ਕੇ ਕੌਮਾਂਤਰੀ ਕਾਨੂੰਨਾਂ ਦੀ ਉਲੰਘਣਾ ਕਰਨ ਦੇ ‘ਵਾਜਬ’ ਸਬੂਤਾਂ ਵਾਲੀ ਰਿਪੋਰਟ ਅਮਰੀਕੀ ਸੰਸਦ ਵਿੱਚ ਪੇਸ਼ ਕੀਤੀ ਜਾਣੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਜ਼ਰਾਈਲ ਖ਼ਿਲਾਫ਼ ਕੀਤੀ ਗਈ ਇਹ ਹੁਣ ਤੱਕ ਦੀ ਸਭ ਤੋਂ ਸਖ਼ਤ ਟਿੱਪਣੀ ਮੰਨੀ ਜਾ ਰਹੀ ਹੈ। ਹਮਾਸ ਦੇ ਖਿਲਾਫ ਲੜਾਈ ਨੂੰ ਸੱਤ ਮਹੀਨੇ ਹੋ ਗਏ ਹਨ ਅਤੇ ਬਾਈਡੇਨ ਪ੍ਰਸ਼ਾਸਨ ਦੁਆਰਾ ਇਹ ਆਪਣੀ ਕਿਸਮ ਦਾ ਪਹਿਲਾ ਮੁਲਾਂਕਣ ਹੈ। ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਵਿੱਚ ਲਗਭਗ 35,000 ਫਲਸਤੀਨੀ ਮਾਰੇ ਗਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ।
ਉੱਤਰੀ ਅਫਗਾਨਿਸਤਾਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹ 'ਚ 50 ਲੋਕਾਂ ਦੀ ਮੌਤ
NEXT STORY