ਯੇਰੂਸ਼ਲਮ (ਭਾਸ਼ਾ): ਇਜ਼ਰਾਈਲ ਨੇ ਕੋਵਿਡ-19 ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧੇ ਦਾ ਹਵਾਲਾ ਦਿੰਦੇ ਹੋਏ ਆਪਣੇ ਨਾਗਰਿਕਾਂ ਦੇ ਭਾਰਤ ਸਮੇਤ 6 ਹੋਰ ਦੇਸ਼ਾਂ ਦੀ ਯਾਤਰਾ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ ਅਤੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਸੰਯੁਕਤ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਜ਼ਰਾਇਲੀ ਨਾਗਿਰਕਾਂ ਨੂੰ ਯੂਕਰੇਨ, ਬ੍ਰਾਜ਼ੀਲ, ਇਥੋਪੀਆ, ਦੱਖਣੀ ਅਫਰੀਕਾ, ਭਾਰਤ ,ਮੈਕਸੀਕੋ ਅਤੇ ਤੁਰਕੀ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੜ੍ਹੋ ਇਹ ਅਹਿਮ ਖਬਰ- ਕੋਵਿਡ-19 ਦਾ ਮੁਕਾਬਲਾ ਕਰਨ ਲਈ ਫਰਾਂਸ ਤੋਂ ਭਾਰਤ ਪੁੱਜੀ ਜ਼ਰੂਰੀ ਮੈਡੀਕਲ ਸਪਲਾਈ
ਇਹ ਆਦੇਸ਼ 3 ਮਈ ਤੋਂ ਲਾਗੂ ਹੋਵੇਗਾ ਅਤੇ 16 ਮਈ ਤੱਕ ਪ੍ਰਭਾਵੀ ਰਹੇਗਾ। ਪ੍ਰੈੱਸ ਬਿਆਨ ਵਿਚ ਕਿਹਾ ਗਿਆ ਹੈ ਕਿ ਫਿਲਹਾਲ ਗੈਰ ਇਜ਼ਰਾਇਲੀ ਨਾਗਰਿਕ ਇਹਨਾਂ ਦੇਸ਼ਾਂ ਦੀ ਯਾਤਰਾ ਕਰ ਸਕਣਗੇ ਬਸ਼ਰਤੇ ਉਹਨਾਂ ਦੀ ਇਹਨਾਂ ਦੇਸ਼ਾਂ ਵਿਚ ਸਥਾਈ ਤੌਰ 'ਤੇ ਰਹਿਣ ਦੀ ਯੋਜਨਾ ਹੋਵੇ। ਇਹ ਆਦੇਸ਼ ਉਹਨਾਂ ਲੋਕਾਂ 'ਤੇ ਲਾਗੂ ਨਹੀਂ ਹੋਵੇਗਾ ਜੋ ਜਹਾਜ਼ ਦੇ ਇੰਤਜ਼ਾਰ ਵਿਚ ਇਹਨਾਂ ਦੇਸ਼ਾਂ ਵਿਚੋਂ ਕਿਸੇ ਵਿਚ ਵੀ ਹਵਾਈ ਅੱਡਿਆਂ 'ਤੇ 12 ਘੰਟੇ ਤੱਕ ਰੁਕੇ ਹੋਣ। ਇਜ਼ਰਾਇਲੀ ਸਰਕਾਰ ਨੇ ਸਿਹਤ ਅਤੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਨੂੰ ਅਪੀਲ ਕਮੇਟੀ ਦੀ ਅਗਵਾਈ ਕਰਨ ਅਤੇ ਵਿਸ਼ੇਸ਼ ਮਾਮਲਿਆਂ ਦੀ ਸਮੀਖਿਆ ਕਰਨ ਲਈ ਪ੍ਰਤੀਨਿਧੀ ਨਿਯੁਕਤ ਕਰਨ ਦਾ ਵੀ ਅਧਿਕਾਰ ਦਿੱਤਾ ਹੈ।
ਪੜ੍ਹੋ ਇਹ ਅਹਿਮ ਖਬਰ- ਯੂਕੇ: ਦੂਜੇ ਵਿਸ਼ਵ ਯੁੱਧ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਦਰਬਾਰਾ ਸਿੰਘ ਭੁੱਲਰ (ਕੋਕਰੀ ਕਲਾਂ) ਦਾ ਦੇਹਾਂਤ
ਸਥਾਨਕ ਮੀਡੀਆ ਖ਼ਬਰਾਂ ਮੁਤਾਬਕ, ਸਿਹਤ ਮੰਤਰਾਲੇ ਨੇ ਪ੍ਰਸਤਾਵ ਦਿੱਤਾ ਹੈ ਕਿ ਇਹਨਾਂ ਸੱਤ ਦੇਸ਼ਾਂ ਵਿਚੋਂ ਪਰਤਣ ਵਾਲੇ ਵਿਅਕਤੀ ਦੋ ਹਫ਼ਤਿਆਂ ਲਈ ਲਾਜ਼ਮੀ ਤੌਰ 'ਤੇ ਇਕਾਂਤਵਾਸ ਵਿਚ ਰੱਖਿਆ ਜਾਵੇ ਭਾਵੇਂ ਉਹਨਾਂ ਨੂੰ ਐਂਟੀ ਕੋਵਿਡ-19 ਟੀਕੇ ਲਗਾਇਆ ਗਿਆ ਹੋਵੇ ਜਾਂ ਉਹ ਇਸ ਮਹਾਮਾਰੀ ਤੋਂ ਉਭਰ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਜਿਹੜਾ ਕੋਵਿਡ-19 ਜਾਂਚ ਰਿਪੋਰਟ ਵਿਚ ਦੋ ਵਾਰ ਪੀੜਤ ਪਾਇਆ ਗਿਆ ਹੋਵੇ ਉਸ ਨੂੰ ਵੀ 10 ਦਿਨ ਲਈ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਹ ਪਾਬੰਦੀਆਂ 3 ਮਈ ਤੋਂ ਲਾਗੂ ਹੋ ਸਕਦੀਆਂ ਹਨ।
ਨੋਟ- ਇਜ਼ਰਾਈਲ ਨੇ ਭਾਰਤ ਸਮੇਤ 6 ਹੋਰ ਦੇਸ਼ਾਂ ਦੀ ਯਾਤਰਾ 'ਤੇ ਲਗਾਈ ਪਾਬੰਦੀ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਯੂਕੇ: ਦੂਜੇ ਵਿਸ਼ਵ ਯੁੱਧ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਦਰਬਾਰਾ ਸਿੰਘ ਭੁੱਲਰ (ਕੋਕਰੀ ਕਲਾਂ) ਦਾ ਦੇਹਾਂਤ
NEXT STORY