ਗਾਜ਼ਾ ਸਿਟੀ (ਏਜੰਸੀ)- ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਹਵਾਈ ਹਮਲੇ ਵਿੱਚ ਘੱਟੋ-ਘੱਟ 11 ਫਲਸਤੀਨੀ ਨਾਗਰਿਕ ਮਾਰੇ ਗਏ। ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਥਾਨਕ ਸਿਹਤ ਅਧਿਕਾਰੀਆਂ ਅਨੁਸਾਰ, ਗਾਜ਼ਾ ਵਿੱਚ ਪਹਿਲਾਂ ਹੋਏ ਹਮਲਿਆਂ ਵਿੱਚ ਘੱਟੋ-ਘੱਟ 18 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਚਾਰ ਬੱਚੇ ਸ਼ਾਮਲ ਹਨ। ਹਾਲੀਆ ਹਮਲੇ ਅਜਿਹੇ ਸਮੇਂ ਹੋਏ ਹਨ ਜਦੋਂ ਇਜ਼ਰਾਈਲ ਅਤੇ ਹਮਾਸ 15 ਮਹੀਨਿਆਂ ਤੋਂ ਜਾਰੀ ਜੰਗ ਨੂੰ ਖਤਮ ਕਰਨ ਅਤੇ ਬੰਧਕਾਂ ਨੂੰ ਰਿਹਾਅ ਕਰਨ ਲਈ ਜੰਗਬੰਦੀ ਸਮਝੌਤੇ 'ਤੇ ਸਹਿਮਤ ਹੋਣ ਦੇ ਨੇੜੇ ਹਨ।
ਗੱਲਬਾਤ ਵਿੱਚ ਸ਼ਾਮਲ ਦੋ ਅਧਿਕਾਰੀਆਂ ਮੁਤੀਨੀ ਮਾਰੇ ਗਏ ਹਨ।ਤਾਬਕ ਹਮਾਸ ਨੇ ਗਾਜ਼ਾ ਪੱਟੀ ਵਿੱਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਲਈ ਇੱਕ ਖਰੜਾ ਸਮਝੌਤੇ ਨੂੰ ਸਵੀਕਾਰ ਕਰ ਲਿਆ ਹੈ। ਇੱਕ ਇਜ਼ਰਾਈਲੀ ਅਧਿਕਾਰੀ ਨੇ ਕਿਹਾ ਕਿ ਗੱਲਬਾਤ ਵਿੱਚ ਤਰੱਕੀ ਹੋਈ ਹੈ ਪਰ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਿਹਤ ਅਧਿਕਾਰੀਆਂ ਦੇ ਅਨੁਸਾਰ, ਇਜ਼ਰਾਈਲ-ਹਮਾਸ ਯੁੱਧ ਵਿੱਚ 46,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ।
Mark Zuckerberg ਦਾ ਵੱਡਾ ਦਾਅਵਾ : ਜਲਦ ਖ਼ਤਮ ਹੋਵੇਗਾ ਮੋਬਾਇਲ ਦਾ ਦੌਰ, ਆਵੇਗੀ ਇਹ Technology
NEXT STORY