ਗਾਜ਼ਾ— ਇਜ਼ਰਾਇਲ ਦੇ ਸੁਰੱਖਿਆ ਬਲਾਂ ਨੇ ਯੇਰੂਸ਼ਲਮ ਮਾਮਲਿਆਂ ਦੇ ਮੰਤਰੀ ਫਾਦੀ ਹਿਦਮੀ ਨੂੰ ਬੁੱਧਵਾਰ ਨੂੰ ਹਿਰਾਸਤ 'ਚ ਲਿਆ ਗਿਆ ਹੈ ਤੇ ਫਿਲਸਤੀਨ ਅਥਾਰਟੀ ਦੇ ਗਵਰਨਰ ਅਦਨਾਨ ਗੈਥ ਨੂੰ ਵਿਸ਼ੇਸ਼ ਜਾਂਚ ਪ੍ਰਕਿਰਿਆ 'ਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ।
ਸਥਾਨਕ ਮੀਡੀਆ ਨੇ ਦੱਸਿਆ ਕਿ ਇਜ਼ਰਾਇਲੀ ਫੌਜ ਨੇ ਮੰਤਰੀ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਤੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਇਸ ਤੋਂ ਬਾਅਦ ਸ਼੍ਰੀ ਗੈਥ ਦੇ ਘਰ ਛਾਪਾ ਮਾਰਿਆ ਗਿਆ ਪਰ ਉਹ ਆਪਣੇ ਘਰ 'ਚ ਮੌਜੂਦ ਨਹੀਂ ਸਨ। ਅਧਿਕਾਰੀਆਂ ਨੇ ਗਵਰਨਰ ਤੇ ਉਨ੍ਹਾਂ ਦੇ ਬੇਟੇ ਦੇ ਨਾਂ ਜਾਰੀ ਸੰਮਨ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਦੋਵਾਂ ਨੂੰ ਪੁੱਛਗਿੱਛ ਲਈ ਖੂਫੀਆ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਹਿਦਮੀ ਨੂੰ ਬੀਤੇ ਜੂਨ ਮਹੀਨੇ ਵੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਇਲਾਵਾ ਸ਼੍ਰੀ ਗੈਥ ਨੂੰ ਬੀਤੇ ਅਕਤੂਬਰ 'ਚ ਗ੍ਰਿਫਤਾਰ ਕਰਕੇ ਯੇਰੂਸ਼ਲਮ ਨਿਵਾਸੀ ਇਕ ਵਿਅਕਤੀ ਨੂੰ ਅਗਵਾ ਕਰਨ ਸਬੰਧੀ ਪੁੱਛਗਿੱਛ ਕੀਤੀ ਗਈ ਸੀ।
ਮੁਸ਼ੱਰਫ ਵਿਰੁੱਧ ਦੇਸ਼ਧ੍ਰੋਹ ਮਾਮਲੇ 'ਚ 8 ਅਕਤੂਬਰ ਤੋਂ ਰੋਜ਼ਾਨਾ ਸੁਣਵਾਈ
NEXT STORY