ਯੇਰੂਸ਼ਲਮ (ਏਜੰਸੀ)- ਕੱਟੜਪੰਥੀ ਸੰਗਠਨ ਹਿਜ਼ਬੁੱਲਾ ਨੇ ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਦੇ ਕਬਜ਼ੇ ਵਾਲੇ ਖੇਤਰ 'ਚ ਮਿਜ਼ਾਈਲਾਂ ਦਾਗੀਆਂ, ਜਿਸ ਦੇ ਜਵਾਬ 'ਚ ਯੇਰੂਸ਼ਲਮ ਨੇ ਸੋਮਵਾਰ ਨੂੰ ਲੇਬਨਾਨ 'ਤੇ ਕਈ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ 'ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਪਿਛਲੇ ਬੁੱਧਵਾਰ ਨੂੰ 60 ਦਿਨਾਂ ਦੀ ਜੰਗਬੰਦੀ ਸਮਝੌਤਾ ਲਾਗੂ ਹੋਣ ਤੋਂ ਬਾਅਦ, ਹਿਜ਼ਬੁੱਲਾ ਨੇ ਇਜ਼ਰਾਈਲੀ ਫੌਜ ਨੂੰ ਪਹਿਲੀ ਵਾਰ ਨਿਸ਼ਾਨਾ ਬਣਾਉਂਦੇ ਹੋਏ ਮਿਜ਼ਾਈਲਾਂ ਦਾਗੀਆਂ।
ਇਹ ਵੀ ਪੜ੍ਹੋ: ਭਾਰਤੀ ਟੀਵੀ ਚੈਨਲਾਂ 'ਤੇ ਪਾਬੰਦੀ ਲਗਾਉਣ ਲਈ ਬੰਗਲਾਦੇਸ਼ ਹਾਈ ਕੋਰਟ 'ਚ ਰਿੱਟ ਪਟੀਸ਼ਨ ਦਾਇਰ
ਇਸ ਜੰਗਬੰਦੀ ਦਾ ਉਦੇਸ਼ ਹਿਜ਼ਬੁੱਲਾ ਅਤੇ ਇਜ਼ਰਾਈਲ ਵਿਚਾਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨਾ ਸੀ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਦੱਖਣੀ ਪਿੰਡ ਹਾਰਿਸ 'ਤੇ ਇਜ਼ਰਾਈਲ ਦੇ ਹਵਾਈ ਹਮਲੇ 'ਚ 5 ਲੋਕ ਮਾਰੇ ਗਏ ਅਤੇ 2 ਜ਼ਖਮੀ ਹੋ ਗਏ, ਜਦੋਂ ਕਿ ਤਾਲੁਸਾ ਪਿੰਡ 'ਤੇ ਹੋਏ ਇਕ ਹੋਰ ਹਵਾਈ ਹਮਲੇ 'ਚ 4 ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਹਿਜ਼ਬੁੱਲਾ ਵੱਲੋਂ ਇਜ਼ਰਾਈਲ ਦੇ ਕਬਜ਼ੇ ਵਾਲੇ ਖੇਤਰ 'ਮਾਊਂਟ ਡੋਵ' ਵੱਲ 2 ਮਿਜ਼ਾਈਲਾਂ ਦਾਗੇ ਜਾਣ ਦੀ ਘਟਨਾ ਦੇ ਜਵਾਬ 'ਚ ਇਜ਼ਰਾਇਲੀ ਫੌਜ ਨੇ ਸੋਮਵਾਰ ਦੇਰ ਰਾਤ ਹਵਾਈ ਹਮਲੇ ਕੀਤੇ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਆਵਾਸ ਯੋਜਨਾ ਸ਼ਹਿਰੀ ਤਹਿਤ ਬਣਾਏ ਗਏ 88 ਲੱਖ ਤੋਂ ਵੱਧ ਘਰ
ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਉਸਨੇ ਲੇਬਨਾਨ ਵਿੱਚ ਹਿਜ਼ਬੁੱਲਾ ਲੜਾਕਿਆਂ, ਢਾਂਚੇ ਅਤੇ ਰਾਕੇਟ ਲਾਂਚਰਾਂ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਨੇ ਕਿਹਾ ਕਿ ਹਿਜ਼ਬੁੱਲਾ ਦੀਆਂ ਮਿਜ਼ਾਈਲਾਂ ਖੁੱਲ੍ਹੇ ਖੇਤਰਾਂ ਵਿੱਚ ਡਿੱਗੀਆਂ ਅਤੇ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਇਸ ਦੌਰਾਨ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਾਜ਼ਾ ਵਿੱਚ ਕੱਟੜਪੰਥੀ ਸਮੂਹ ਹਮਾਸ ਦੁਆਰਾ ਬੰਧਕ ਬਣਾਏ ਗਏ ਇਜ਼ਰਾਈਲੀ ਨਾਗਰਿਕਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਟਰੰਪ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਜੇਕਰ ਜਨਵਰੀ 'ਚ ਅਹੁਦਾ ਸੰਭਾਲਣ ਤੋਂ ਪਹਿਲਾਂ ਇਜ਼ਰਾਈਲ ਦੇ ਨਾਗਰਿਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਹਮਾਸ ਨੂੰ "ਬਹੁਤ ਭਾਰੀ ਕੀਮਤ ਚੁਕਾਉਣੀ ਪਵੇਗੀ।"
ਇਹ ਵੀ ਪੜ੍ਹੋ: ਟਰੰਪ ਦੇ ਸਹੁੰ ਚੁੱਕਣ ਤੋਂ ਪਹਿਲਾਂ ਪਹੁੰਚੋ US, ਯਾਤਰਾ ਪਾਬੰਦੀ ਡਰੋਂ ਵਿਦੇਸ਼ੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਲੀਪੀਨਜ਼ ਦੀ ਉਪ ਰਾਸ਼ਟਰਪਤੀ ਦੁਤੇਰਤੇ ਵਿਰੁੱਧ ਮਹਾਦੋਸ਼ ਦੀ ਸ਼ਿਕਾਇਤ ਦਰਜ
NEXT STORY