ਯੇਰੂਸ਼ਲਮ (ਬਿਊਰੋ): ਦੁਨੀਆ ਭਰ ਵਿਚ ਖਤਰਨਾਕ ਕੋਰੋਨਾਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਜਾਨਲੇਵਾ ਵਾਇਰਸ ਦੀ ਚਪੇਟ ਵਿਚ ਕਈ ਵੱਡੇ ਦੇਸ਼ਾਂ ਦੇ ਮੁਖੀ ਅਤੇ ਵੱਡੇ ਨੇਤਾ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਵੀ ਆਪਣਾ ਟੈਸਟ ਕਰਵਾਇਆ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ।
ਪੜ੍ਹੋ ਇਹ ਅਹਿਮ ਖਬਰ- ਇਸ ਦੇਸ਼ 'ਚ ਕੋਰੋਨਾ ਦੇ 1 ਸਾਲ ਤੱਕ ਟਿਕੇ ਰਹਿਣ ਦਾ ਖਦਸ਼ਾ, ਚਿਤਾਵਨੀ ਜਾਰੀ
ਦਫਤਰ ਮੁਤਾਬਕ,''ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਪਾਇਆ ਗਿਆ ਹੈ ਅਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ।'' ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਨੂੰ ਸ਼ਿਨਹੂਆ ਸਮਾਚਾਰ ਏਜੰਸੀ ਨੂੰ ਦਿੱਤੇ ਇਕ ਬਿਆਨ ਵਿਚ ਕਿਹਾ,''ਪੀ.ਐੱਮ. ਅਤੇ ਉਹਨਾਂ ਦੇ ਨੇੜਲੇ ਲੋਕਾਂ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਪਾਇਆ ਗਿਆ।''
ਪੜ੍ਹੋ ਇਹ ਅਹਿਮ ਖਬਰ- ਕੋਵਿਡ-19 : ਜਰਮਨੀ ਨੇ 5 ਦੇਸ਼ਾਂ ਲਈ ਸੀਮਾ ਕੀਤੀ ਸੀਲ, ਸਿਰਫ ਇਹਨਾਂ ਲੋਕਾਂ ਲਈ ਛੋਟ
ਇਜ਼ਰਾਈਲ ਦੇ ਸਿਹਤ ਮੰਤਰਾਲੇ ਵੱਲੋਂ ਐਤਵਾਰ ਸ਼ਾਮ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਇਜ਼ਰਾਈਲ ਵਿਚ ਕੁੱਲ 213 ਲੋਕ ਇਨਫੈਕਟਿਡ ਪਾਏ ਗਏ ਹਨ। ਸ਼ਨੀਵਾਰ ਨੂੰ ਨੇਤਨਯਾਹੂ ਨੇ ਐਲਾਨ ਕੀਤਾ ਸੀ ਕਿ 10 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਾਰੇ ਕੈਫੇ, ਰੈਸਟੋਰੈਂਟ, ਸਿਨੇਮਾ ਅਤੇ ਹੋਰ ਮਨੋਰੰਜਨ ਸਥਲ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਸੁਰੇਲੀ ਦੇ ਸਕੂਲਾਂ ਨੂੰ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਸੀ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ 14 ਦਿਨ ਦੇ ਲਈ ਘਰ ਵਿਚ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ।
ਅਫਗਾਨਿਸਤਾਨ 'ਚ ਘਰ ਦੀ ਛੱਤ ਡਿੱਗਣ ਕਾਰਨ 5 ਲੋਕਾਂ ਦੀ ਮੌਤ
NEXT STORY