ਯੇਰੂਸ਼ਲਮ (ਪੋਸਟ ਬਿਊਰੋ)- ਇਜ਼ਰਾਈਲ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਯਾਤਰਾ ਸਲਾਹ ਜਾਰੀ ਕੀਤੀ ਹੈ ਅਤੇ ਸ਼ੱਕ ਜ਼ਾਹਰ ਕੀਤਾ ਕਿ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਇਜ਼ਰਾਈਲੀ ਦੂਤਘਰ ਨੇੜੇ ਹੋਇਆ ਧਮਾਕਾ “ਇੱਕ ਅੱਤਵਾਦੀ ਹਮਲਾ ਹੋ ਸਕਦਾ ਹੈ।” ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਦੇ ਚਾਣਕਿਆਪੁਰੀ ਸਥਿਤ ਇਜ਼ਰਾਈਲੀ ਦੂਤਘਰ ਨੇੜੇ ਇੱਕ ਧਮਾਕਾ ਹੋਇਆ ਅਤੇ ਘਟਨਾਸਥਲ ਤੋਂ ਇਜ਼ਰਾਈਲ ਦੇ ਰਾਜਦੂਤ ਨੂੰ "ਅਸ਼ਲੀਲ" ਭਾਸ਼ਾ ਵਿੱਚ ਸੰਬੋਧਿਤ ਇੱਕ ਪੱਤਰ ਮੌਕੇ ਤੋਂ ਬਰਾਮਦ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਧਮਾਕੇ ਬਾਰੇ ਇਜ਼ਰਾਈਲੀ ਦੂਤਘਰ ਦੇ ਬੁਲਾਰੇ ਗਾਈ ਨੀਰ ਨੇ ਕਿਹਾ,“ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਲਗਭਗ ਸ਼ਾਮ 5:48 ਵਜੇ ਦੂਤਘਰ ਨੇੜੇ ਧਮਾਕਾ ਹੋਇਆ। ਦਿੱਲੀ ਪੁਲਸ ਅਤੇ ਸੁਰੱਖਿਆ ਟੀਮ ਅਜੇ ਵੀ ਸਥਿਤੀ ਦੀ ਜਾਂਚ ਕਰ ਰਹੀ ਹੈ। ਇਜ਼ਰਾਈਲ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ (ਐੱਨ.ਐੱਸ.ਸੀ.) ਨੇ ਇਸ ਘਟਨਾ ਦੇ ਮੱਦੇਨਜ਼ਰ ਇੱਕ ਯਾਤਰਾ ਸਲਾਹ ਜਾਰੀ ਕੀਤੀ ਹੈ। ਇਜ਼ਰਾਈਲੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ (ਮਾਲ ਜਾਂ ਬਾਜ਼ਾਰ) 'ਤੇ ਜਾਣ ਤੋਂ ਬਚਣ ਅਤੇ ਉਨ੍ਹਾਂ ਥਾਵਾਂ 'ਤੇ ਨਾ ਜਾਣ ਜੋ ਕਿਸੇ ਵੀ ਤਰ੍ਹਾਂ ਯਹੂਦੀਆਂ ਜਾਂ ਇਜ਼ਰਾਈਲੀਆਂ ਨਾਲ ਜੁੜੇ ਹੋਏ ਹਨ। ਐਡਵਾਈਜ਼ਰੀ ਵਿੱਚ ਇਜ਼ਰਾਈਲੀ ਪ੍ਰਤੀਕਾਂ ਨੂੰ ਪ੍ਰਦਰਸ਼ਿਤ ਕਰਨ ਤੋਂ ਪਰਹੇਜ਼ ਕਰਨ, ਵੱਡੇ ਪੱਧਰ 'ਤੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਪਰਹੇਜ਼ ਕਰਨਾ ਸ਼ਾਮਲ ਹੈ, ਨਾਲ ਹੀ ਯਾਤਰਾ ਦੀ ਜਾਣਕਾਰੀ ਪੋਸਟ ਕਰਨ ਜਾਂ ਯਾਤਰਾ ਦੀਆਂ ਫੋਟੋਆਂ ਜਾਂ ਯਾਤਰਾ ਦੇ ਵੇਰਵੇ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ ਕਿ ਤੁਸੀਂ ਇਸ ਸਮੇਂ ਕਿੱਥੇ ਹੋ।
ਪੜ੍ਹੋ ਇਹ ਅਹਿਮ ਖ਼ਬਰ-ਯੁੱਧ ਦੀ ਭਿਆਨਕ ਤਸਵੀਰ, ਗਾਜ਼ਾ 'ਚ 'ਅੰਗ ਕਟਵਾਉਣ' ਲਈ ਹੋਏ ਮਜਬੂਰ ਹੋ ਰਹੇ ਲੋਕ
ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਦੀ ਵਧਾਈ ਗਈ ਸੁਰੱਖਿਆ
ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਧਮਾਕੇ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਮੰਤਰਾਲੇ ਨੇ ਕਿਹਾ ਸੀ, ''ਸਥਾਨਕ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਇਜ਼ਰਾਈਲੀ ਸੁਰੱਖਿਆ ਬਲ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।'' ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕੇ ਦੂਤਘਰ ਦੇ ਨੇੜੇ ਸਥਿਤ ਕੇਂਦਰੀ ਹਿੰਦੀ ਟ੍ਰੇਨਿੰਗ ਇੰਸਟੀਚਿਊਟ ਦੇ ਬਾਹਰ ਹਰੇ ਖੇਤਰ 'ਚ ਹੋਏ। ਪੁਲਸ ਸਪੈਸ਼ਲ ਸੈੱਲ ਦੀ ਟੀਮ, ਬੰਬ ਨਿਰੋਧਕ ਦਸਤਾ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਬਾਅਦ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ) ਦੀ ਇੱਕ ਟੀਮ ਨੇ ਵੀ ਘਟਨਾ ਸਥਾਨ ਦਾ ਮੁਆਇਨਾ ਕੀਤਾ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਤੋਂ ਹੀ ਇਜ਼ਰਾਇਲੀ ਦੂਤਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਪ੍ਰਿੰਸ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
NEXT STORY