ਬੇਰੂਤ : ਇਜ਼ਰਾਈਲ ਨੇ ਮੰਗਲਵਾਰ ਨੂੰ ਬੇਰੂਤ 'ਤੇ ਅਚਾਨਕ ਹਵਾਈ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਲੇਬਨਾਨ ਵਿਚ ਸਰਗਰਮ ਕੱਟੜਪੰਥੀ ਸਮੂਹ ਹਿਜ਼ਬੁੱਲਾ ਨਾਲ ਇਜ਼ਰਾਈਲ ਦਾ ਤਣਾਅ ਹੋਰ ਵਧ ਗਿਆ ਹੈ।
ਇਜ਼ਰਾਈਲੀ ਫੌਜ ਨੇ ਕਿਹਾ ਕਿ ਇਸ ਹਮਲੇ ਨੇ ਆਪਣੇ ਕੰਟਰੋਲ ਅਧੀਨ ਗੋਲਾਨ ਹਾਈਟਸ ਖੇਤਰ ਵਿਚ ਪਿਛਲੇ ਹਫਤੇ ਦੇ ਰਾਕੇਟ ਹਮਲੇ ਲਈ ਜ਼ਿੰਮੇਵਾਰ ਇਕ ਅੱਤਵਾਦੀ ਕਮਾਂਡਰ ਦੇ ਟਿਕਾਣੇ ਨੂੰ ਨਿਸ਼ਾਨਾ ਬਣਾਇਆ, ਜਿਸ ਵਿਚ 12 ਬੱਚਿਆਂ ਦੀ ਮੌਤ ਹੋ ਗਈ ਸੀ, ਨਾਲ ਹੀ ਹੋਰ ਹਮਲੇ ਜਿਨ੍ਹਾਂ ਵਿਚ ਕਈ ਇਜ਼ਰਾਈਲੀ ਨਾਗਰਿਕ ਮਾਰੇ ਗਏ ਸਨ। ਇਜ਼ਰਾਈਲ ਨੇ ਮਜਦਲ ਸ਼ਮਸ ਸ਼ਹਿਰ ਵਿਚ ਸ਼ਨੀਵਾਰ ਨੂੰ ਹੋਏ ਰਾਕੇਟ ਹਮਲੇ ਲਈ ਹਿਜ਼ਬੁੱਲਾ ਨੂੰ ਜ਼ਿੰਮੇਵਾਰ ਠਹਿਰਾਇਆ। ਹਾਲਾਂਕਿ ਕੱਟੜਪੰਥੀ ਸੰਗਠਨ ਨੇ ਹਮਲੇ 'ਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ : NASA ਦਾ ਅਲਰਟ : ਧਰਤੀ ਵੱਲ ਵਧ ਰਿਹੈ Plane ਜਿੰਨਾ ਵੱਡਾ ਵਿਸ਼ਾਲ ਐਸਟਰਾਇਡ, ਇਸ ਦਿਨ ਰਹੋ ਸਾਵਧਾਨ
ਇਜ਼ਰਾਈਲ ਦੇ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਮੰਗਲਵਾਰ ਨੂੰ ਹੋਏ ਹਮਲੇ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਲਿਖਿਆ, ''ਹਿਜ਼ਬੁੱਲਾ ਨੇ ਆਪਣੀ ਸੀਮਾ ਪਾਰ ਕਰ ਲਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਏਜੰਸੀ ਮੁਤਾਬਕ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਗਿਆ। ਧਮਾਕੇ ਵਾਲੀ ਥਾਂ ਦੇ ਨੇੜੇ ਸਥਿਤ ਬਾਹਮਨ ਹਸਪਤਾਲ ਨੇ ਲੋਕਾਂ ਨੂੰ ਖੂਨਦਾਨ ਕਰਨ ਦਾ ਸੱਦਾ ਦਿੱਤਾ। ਹਿਜ਼ਬੁੱਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਬੇਰੂਤ ਦੇ ਦੱਖਣ ਵਿਚ ਹਿਜ਼ਬੁੱਲਾ ਦੇ ਇਕ ਗੜ੍ਹ 'ਤੇ ਇਜ਼ਰਾਈਲੀ ਹਵਾਈ ਹਮਲੇ ਨੇ ਕਾਫ਼ੀ ਨੁਕਸਾਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਤੀ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਹਸਪਤਾਲ ਦੇ ਬਾਹਰ ਅਧਿਕਾਰੀਆਂ ਨੇ ਚਲਾਈਆਂ ਗੋਲੀਆਂ
NEXT STORY