ਤੇਹਰਾਨ/ਯਰੂਸ਼ਲਮ- ਪੱਛਮੀ ਏਸ਼ੀਆ ਵਿੱਚ ਜੰਗ ਹੋਰ ਭਿਆਨਕ ਰੂਪ ਅਖਤਿਆਰ ਕਰਦੀ ਜਾ ਰਹੀ ਹੈ। ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਜਾ ਰਹੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜ਼ਾ ਕਾਰਵਾਈ ਵਿੱਚ ਇਜ਼ਰਾਈਲੀ ਹਵਾਈ ਸੈਨਾ ਨੇ ਰਾਤੋ-ਰਾਤ ਈਰਾਨ ਦੇ ਸਭ ਤੋਂ ਮਹੱਤਵਪੂਰਨ ਅਤੇ ਸੁਰੱਖਿਅਤ ਮੰਨੇ ਜਾਣ ਵਾਲੇ ਸਰਕਾਰੀ ਟਿਕਾਣਿਆਂ 'ਤੇ ਜ਼ੋਰਦਾਰ ਹਮਲੇ ਕੀਤੇ ਹਨ। ਇਨ੍ਹਾਂ ਹਮਲਿਆਂ ਵਿੱਚ ਈਰਾਨ ਦੇ ਰਾਸ਼ਟਰਪਤੀ ਦਾ ਦਫ਼ਤਰ ਅਤੇ ਸੁਰੱਖਿਆ ਪ੍ਰੀਸ਼ਦ ਦੀ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ।
ਇਜ਼ਰਾਈਲੀ ਰੱਖਿਆ ਬਲਾਂ ਨੇ ਸੋਸ਼ਲ ਮੀਡੀਆ ਰਾਹੀਂ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਈਰਾਨ ਦੀ ਲੀਡਰਸ਼ਿਪ ਸੀ। ਆਈਡੀਐਫ ਅਨੁਸਾਰ, ਇਸ ਕਾਰਵਾਈ ਵਿੱਚ ਈਰਾਨੀ ਸਰਕਾਰ ਦੇ ਦਫ਼ਤਰਾਂ, ਮੁੱਖ ਫੌਜੀ ਟਿਕਾਣਿਆਂ ਅਤੇ ਕੇਂਦਰੀ ਹੈੱਡਕੁਆਰਟਰ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਹ ਹੈੱਡਕੁਆਰਟਰ ਈਰਾਨ ਦਾ ਸਭ ਤੋਂ ਉੱਚਾ ਫੈਸਲਾ ਲੈਣ ਵਾਲਾ ਕੇਂਦਰ ਸੀ ਅਤੇ ਇਸ ਨੂੰ ਦੇਸ਼ ਦੇ ਸਭ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਵਾਲੇ ਸਥਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ।
ਇਜ਼ਰਾਈਲ ਦਾ ਦਾਅਵਾ ਹੈ ਕਿ ਇਹ ਹਮਲੇ ਸਟੀਕ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕੀਤੇ ਗਏ ਹਨ। ਸੂਤਰਾਂ ਅਨੁਸਾਰ, ਜਿਸ ਕੰਪਲੈਕਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਹ ਈਰਾਨ ਦੀ ਸਭ ਤੋਂ ਕੀਮਤੀ ਅਤੇ ਸੁਰੱਖਿਅਤ ਜਾਇਦਾਦਾਂ ਵਿੱਚੋਂ ਇੱਕ ਸੀ।
ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਈਰਾਨ ਵੱਲੋਂ ਵੀ ਇਜ਼ਰਾਈਲ ਅਤੇ ਉਨ੍ਹਾਂ ਖਾੜੀ ਦੇਸ਼ਾਂ 'ਤੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਜਾ ਰਹੇ ਹਨ, ਜਿੱਥੇ ਅਮਰੀਕੀ ਫੌਜੀ ਅੱਡੇ ਮੌਜੂਦ ਹਨ। ਸ਼ਨੀਵਾਰ ਤੋਂ ਸ਼ੁਰੂ ਹੋਈ ਅਮਰੀਕਾ-ਇਜ਼ਰਾਈਲ ਦੀ ਇਸ ਸਾਂਝੀ ਮੁਹਿੰਮ ਅਤੇ ਈਰਾਨ ਦੇ ਜਵਾਬੀ ਹਮਲਿਆਂ ਨੇ ਖੇਤਰ ਵਿੱਚ ਤਣਾਅ ਨੂੰ ਬਹੁਤ ਜ਼ਿਆਦਾ ਵਧਾ ਦਿੱਤਾ ਹੈ। ਈਰਾਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਬਹਿਰੀਨ ਵਿੱਚ ਸਥਿਤ ਅਮਰੀਕੀ ਬੇਸ ਨੂੰ ਵੀ ਨਿਸ਼ਾਨਾ ਬਣਾਇਆ ਹੈ।
ਈਰਾਨ 'ਚ ਗੁਰੂਘਰ ਨੇੜੇ ਬੰਬਾਰੀ, 90 ਸਿੱਖਾਂ ਨਾਲੋਂ ਸੰਪਰਕ ਟੁੱਟਿਆ!
NEXT STORY