ਯੇਰੂਸ਼ਲਮ (ਏਜੰਸੀ)- ਇਜ਼ਰਾਈਲੀ ਫੌਜ ਨੇ ਦੱਖਣੀ ਲੇਬਨਾਨ ਵਿਚ ਹਿਜ਼ਬੁੱਲਾ ਦੇ ਇਕ ਸੀਨੀਅਰ ਕਮਾਂਡਰ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਜ਼ਰਾਈਲੀ ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਦੇ ਲੜਾਕੂ ਜਹਾਜ਼ਾਂ ਨੇ ਬੁੱਧਵਾਰ ਨੂੰ ਦੱਖਣੀ ਲੇਬਨਾਨ 'ਤੇ ਹਮਲਾ ਕੀਤਾ, ਜਿਸ ਵਿਚ ਹਿਜ਼ਬੁੱਲਾ ਦੇ ਸੀਨੀਅਰ ਕਮਾਂਡਰ ਹੁਸੈਨ ਅਬਦ ਅਲ-ਹਲੀਮ ਹਰਬ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗਰਭਪਾਤ ਦੇ ਅਧਿਕਾਰ ਸਬੰਧੀ ਸੋਧ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ
ਬਿਆਨ ਦੇ ਅਨੁਸਾਰ, ਹਰਬ ਨੇ ਗੈਲੀਲ ਵਿੱਚ ਭਾਈਚਾਰਿਆਂ ਖ਼ਿਲਾਫ਼ ਅਤੇ ਖਾਸ ਕਰਕੇ ਮੇਤੁਲਾ ਦੇ ਖੇਤਰ ਵਿਚ ਕਈ ਰਾਕੇਟ ਹਮਲੇ ਕੀਤੇ ਸਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ ਇਜ਼ਰਾਈਲੀ ਹਵਾਈ ਸੈਨਾ ਨੇ ਲੇਬਨਾਨ ਅਤੇ ਗਾਜ਼ਾ ਪੱਟੀ ਵਿੱਚ ਲਗਭਗ 70 ਹਮਲੇ ਕੀਤੇ ਹਨ।
ਇਹ ਵੀ ਪੜ੍ਹੋ: ਐਰੀਜ਼ੋਨਾ ਦੇ ਵੋਟਰਾਂ ਨੇ ਰਾਜ-ਪੱਧਰੀ ਇਮੀਗ੍ਰੇਸ਼ਨ ਲਾਗੂ ਕਰਨ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਲੋਰੀਡਾ 'ਚ ਭੰਗ ਨੂੰ ਕਾਨੂੰਨੀ ਬਣਾਉਣ ਦੀ ਕੋਸ਼ਿਸ਼ ਅਸਫਲ
NEXT STORY