ਯੇਰੂਸ਼ਲਮ (ਏਪੀ)- ਇਜ਼ਰਾਈਲੀ ਫੌਜ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ ਵਿਰੁੱਧ ਇੱਕ "ਸੀਮਤ, ਸਥਾਨਕ" ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਲੇਬਨਾਨ ਦੇ ਇਸ ਅੱਤਵਾਦੀ ਸਮੂਹ ਖ਼ਿਲਾਫ਼ ਇੱਕ ਨਵਾਂ ਮੋਰਚਾ ਖੁੱਲ੍ਹ ਗਿਆ ਹੈ। ਇਜ਼ਰਾਈਲੀ ਫੌਜ ਨੇ ਇੱਕ ਸੰਖੇਪ ਘੋਸ਼ਣਾ ਵਿੱਚ ਕਿਹਾ ਕਿ ਉਹ ਇਜ਼ਰਾਈਲੀ ਸਰਹੱਦ ਨੇੜਲੇ ਖੇਤਰਾਂ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਮਲਾ ਕਰ ਰਿਹਾ ਹੈ ਅਤੇ ਹਵਾਈ ਸੈਨਾ ਅਤੇ ਤੋਪਖਾਨੇ ਦੀਆਂ ਇਕਾਈਆਂ ਜ਼ਮੀਨੀ ਬਲਾਂ ਨੂੰ ਸਮਰਥਨ ਦੇਣ ਲਈ ਹਮਲੇ ਕਰ ਰਹੀਆਂ ਹਨ। ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਆਪਰੇਸ਼ਨ ਕਦੋਂ ਤੱਕ ਜਾਰੀ ਰਹੇਗਾ ਪਰ ਕਿਹਾ ਕਿ ਫ਼ੌਜ ਇਸ ਦੀ ਤਿਆਰੀ ਮਹੀਨਿਆਂ ਤੋਂ ਕਰ ਰਹੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਦੱਖਣੀ ਕੋਰੀਆ ਨੇ ਆਪਣੀ ਸਭ ਤੋਂ ਸ਼ਕਤੀਸ਼ਾਲੀ ਮਿਜ਼ਾਈਲ ਦਾ ਕੀਤਾ ਪ੍ਰਦਰਸ਼ਨ
ਉਸ ਨੇ ਕਿਹਾ,"ਕੁਝ ਘੰਟੇ ਪਹਿਲਾਂ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈ.ਡੀ.ਏ) ਨੇ ਸੀਮਤ, ਸਥਾਨਕ ਅਤੇ ਨਿਸ਼ਾਨਾ ਜ਼ਮੀਨੀ ਹਮਲੇ ਸ਼ੁਰੂ ਕੀਤੇ।" ਹਮਲੇ ਸਰਹੱਦ ਨੇੜਲੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉੱਤਰੀ ਇਜ਼ਰਾਈਲ ਵਿੱਚ ਇਜ਼ਰਾਈਲੀ ਭਾਈਚਾਰਿਆਂ ਲਈ ਖਤਰਾ ਬਣ ਗਏ ਹਨ। ਇਸ ਤੋਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਕਿਹਾ ਸੀ ਕਿ ਇਜ਼ਰਾਈਲ ਨੇ ਸੋਮਵਾਰ ਨੂੰ ਆਪਣੀ ਉੱਤਰੀ ਸਰਹੱਦ ਦੇ ਨਾਲ ਜ਼ਮੀਨੀ ਹਮਲੇ ਕੀਤੇ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਕਿ ਇਜ਼ਰਾਈਲ ਨੇ ਹਮਲਿਆਂ ਬਾਰੇ ਅਮਰੀਕਾ ਨੂੰ ਸੂਚਿਤ ਕੀਤਾ ਹੈ ਅਤੇ ਉਨ੍ਹਾਂ ਨੂੰ "ਸਰਹੱਦ ਨੇੜੇ ਹਿਜ਼ਬੁੱਲਾ ਦੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੀ ਸੀਮਤ ਮੁਹਿੰਮ" ਦੱਸਿਆ ਹੈ। ਇਜ਼ਰਾਇਲੀ ਫੌਜ ਅਤੇ ਹਿਜ਼ਬੁੱਲਾ ਅੱਤਵਾਦੀਆਂ ਵਿਚਾਲੇ ਆਹਮੋ-ਸਾਹਮਣੇ ਲੜਾਈ ਦੀ ਅਜੇ ਤੱਕ ਕੋਈ ਖ਼ਬਰ ਨਹੀਂ ਹੈ। ਹਿਜ਼ਬੁੱਲਾ ਨੇ ਸੋਮਵਾਰ ਨੂੰ ਆਪਣੇ ਨੇਤਾ ਹਸਨ ਨਸਰੁੱਲਾ ਅਤੇ ਹੋਰ ਉੱਚ ਅਧਿਕਾਰੀਆਂ ਦੇ ਮਾਰੇ ਜਾਣ ਤੋਂ ਬਾਅਦ ਲੜਾਈ ਜਾਰੀ ਰੱਖਣ ਦੀ ਸਹੁੰ ਖਾਧੀ। ਅੱਤਵਾਦੀ ਸਮੂਹ ਦੇ ਕਾਰਜਕਾਰੀ ਨੇਤਾ, ਨਈਮ ਕਾਸੇਮ ਨੇ ਸੋਮਵਾਰ ਨੂੰ ਨਸਰੁੱਲਾ ਦੀ ਮੌਤ ਤੋਂ ਬਾਅਦ ਆਪਣੇ ਪਹਿਲੇ ਟੈਲੀਵਿਜ਼ਨ ਬਿਆਨ ਵਿੱਚ ਕਿਹਾ ਕਿ ਜੇ ਇਜ਼ਰਾਈਲ ਜ਼ਮੀਨੀ ਹਮਲਾ ਕਰਨ ਦਾ ਫੈਸਲਾ ਕਰਦਾ ਹੈ ਤਾਂ ਹਿਜ਼ਬੁੱਲਾ ਲੜਾਕੇ ਪੂਰੀ ਤਰ੍ਹਾਂ ਤਿਆਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਸ਼੍ਰੀ ਅਲੋਕ ਕੁਮਾਰ ਦਾ ਇਟਲੀ ਪੁੱਜਣ 'ਤੇ ਨਿੱਘਾ ਸੁਆਗਤ
NEXT STORY